Skip to content
The Believer's Library

Indian Revised Version (IRV) Punjabi - 2019

Proverbs 14 IRVPun

Show IRVPun only
Verse × ×
1 The wisest of women builds her house, but foolishness tears hers down with her own hands. ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।
2 Whoever walks in uprightness fears our Father, but one whose ways are crooked despises him. ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।
3 A fool's mouth is a rod for his own pride, but the lips of the wise protect them. ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।
4 Where there are no oxen, the manger stays clean, but an abundant harvest comes through the strength of an ox. ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲ਼ਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ।
5 A faithful witness does not lie, but a false witness breathes out lies. ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
6 The scoffer seeks wisdom and finds none, but knowledge comes easily to the discerning. ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
7 Stay away from a fool, for you will find no knowledge on his lips. ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
8 The wisdom of the prudent is to discern their way, but the foolishness of fools is deceit. ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।
9 Fools mock the guilt offering, but among the upright there is favor. ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।
10 The heart knows its own bitterness, and no stranger shares in its joy. ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ।
11 The house of the wicked will be destroyed, but the tent of the upright will flourish. ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਅਬਾਦ ਰਹੇਗਾ।
12 There is a way that seems right to a person, but its end is the way of death. ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
13 Even in laughter the heart may ache, and the end of joy may be grief. ਹਾਸੇ ਵਿੱਚ ਵੀ ਦਿਲ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਦੁੱਖ ਹੁੰਦਾ ਹੈ।
14 The backslider in heart will be filled with the fruit of his ways, and a good person with the fruit of his. ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ।
15 The simple believe anything, but the prudent give thought to their steps. ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ।
16 The wise fear and turn away from evil, but a fool is reckless and overconfident. ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
17 A quick-tempered person acts foolishly, and one who plots evil schemes is hated. ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।
18 The simple inherit foolishness, but the prudent are crowned with knowledge. ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
19 The evil bow down before the good, and the wicked at the gates of the righteous. ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ।
20 The poor are shunned even by their neighbors, but the rich have many friends. ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ।
21 Whoever despises his neighbor sins, but blessed is the one who is kind to the poor. ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।
22 Do not those who plot evil go astray? But covenant love and faithfulness belong to those who plan good. ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ।
23 In all hard work there is profit, but mere talk leads only to poverty. ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।
24 The crown of the wise is their wealth, but the foolishness of fools yields only foolishness. ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ।
25 A truthful witness saves lives, but one who breathes out lies is treacherous. ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ।
26 In the fear of our Father is strong confidence, and his children will have a refuge. ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।
27 The fear of our Father is a fountain of life, turning a person away from the snares of death. ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
28 A large population is a king's glory, but without people a prince is ruined. ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਪਰਜਾ ਦੇ ਘੱਟਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।
29 Whoever is slow to anger has great understanding, but a hot temper exalts foolishness. ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
30 A tranquil heart gives life to the body, but envy rots the bones. ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ।
31 Whoever oppresses the poor reproaches our Father, their Maker, but whoever is kind to the needy honors him. ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
32 The wicked are brought down by their own evil, but the righteous find refuge even in death. ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।
33 Wisdom rests in the heart of the discerning, but even among fools it makes itself known. ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪ੍ਰਗਟ ਹੋ ਜਾਂਦਾ ਹੈ।
34 Righteousness exalts a nation, but sin is a disgrace to any people. ਧਾਰਮਿਕਤਾ ਕੌਮ ਦੀ ਤਰੱਕੀ ਕਰਦੀ ਹੈ, ਪਰ ਪਾਪ ਉੱਮਤਾਂ ਲਈ ਨਿਰਾਦਰ ਦਾ ਕਾਰਨ ਹੁੰਦਾ ਹੈ।
35 A king's favor rests on a wise servant, but his wrath falls on one who acts shamefully. ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਕ੍ਰੋਧਵਾਨ ਹੁੰਦਾ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]