Skip to content
The Believer's Library

Indian Revised Version (IRV) Punjabi - 2019

Proverbs 15 IRVPun

Show IRVPun only
Verse × ×
1 A gentle answer turns away wrath, but a harsh word stirs up anger. ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
2 The tongue of the wise commends knowledge, but the mouths of fools pour out foolishness. ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।
3 The eyes of our Father are in every place, keeping watch on the evil and the good. ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
4 A gentle tongue is a tree of life, but a corrupt tongue crushes the spirit. ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।
5 A fool despises his father's instruction, but whoever heeds correction is prudent. ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।
6 In the house of the righteous there is much treasure, but the income of the wicked brings trouble. ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ।
7 The lips of the wise spread knowledge, but not so the hearts of fools. ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।
8 The sacrifice of the wicked is detestable to our Father, but the prayer of the upright is his delight. ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।
9 The way of the wicked is detestable to our Father, but he loves the one who pursues righteousness. ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
10 There is severe discipline for the one who leaves the path, and whoever hates correction will die. ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ।
11 The grave and Destruction lie open before our Father; how much more the hearts of all people! ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ?
12 A scoffer does not love to be corrected; he will not go to the wise. ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।
13 A glad heart makes a cheerful face, but a sorrowful heart crushes the spirit. ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।
14 A discerning heart seeks knowledge, but the mouths of fools feed on foolishness. ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।
15 All the days of the afflicted are hard, but a cheerful heart has a continual feast. ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।
16 Better a little with the fear of our Father than great treasure and trouble with it. ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।
17 Better a meal of vegetables where there is love than a fattened ox with hatred. ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
18 A hot-tempered man stirs up strife, but one who is slow to anger calms a quarrel. ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
19 The way of the lazy is like a hedge of thorns, but the path of the upright is a level highway. ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।
20 A wise son makes a glad father, but a foolish man despises his mother. ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
21 Foolishness is joy to one who lacks sense, but a person of understanding walks a straight path. ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
22 Plans fail without counsel, but with many advisers they succeed. ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।
23 A person finds joy in giving an apt reply, and how good is a word at the right time! ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
24 The path of life leads upward for the prudent, turning him away from the grave below. ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।
25 Our Father tears down the house of the proud, but he protects the widow's boundary. ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
26 The thoughts of the wicked are detestable to our Father, but gracious words are pure. ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।
27 Whoever is greedy for unjust gain brings trouble on his own household, but the one who hates bribes will live. ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
28 The heart of the righteous weighs how to answer, but the mouth of the wicked pours out evil. ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।
29 Our Father is far from the wicked, but he hears the prayer of the righteous. ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।
30 The light of the eyes brings joy to the heart, and good news refreshes the bones. ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖ਼ਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।
31 The ear that listens to life-giving correction will dwell among the wise. ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
32 Whoever ignores instruction despises himself, but whoever listens to correction gains understanding. ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।
33 The fear of our Father is the instruction of wisdom, and humility comes before honor. ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]