Skip to content
The Believer's Library

Indian Revised Version (IRV) Punjabi - 2019

Proverbs 18 IRVPun

Show IRVPun only
Verse × ×
1 Whoever isolates himself pursues his own desire; he lashes out against all sound wisdom. ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।
2 A fool takes no pleasure in understanding, but only in airing his own opinions. ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।
3 When wickedness comes, contempt comes too, and with dishonor comes reproach. ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ।
4 The words of a person's mouth are deep waters; the fountain of wisdom is a flowing stream. ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।
5 It is not good to show partiality to the wicked, denying justice to the righteous. ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
6 A fool's lips bring strife, and his mouth invites a beating. ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।
7 A fool's mouth is his ruin, and his lips are a snare to his soul. ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
8 The words of a gossip are like choice morsels; they go down into the inmost being. ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9 Whoever is slack in his work is brother to one who destroys. ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
10 The name of our Father is a strong tower; the righteous runs into it and is safe. ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
11 A rich man's wealth is his fortified city; in his imagination it is like a high wall. ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
12 Before destruction the human heart is proud, but humility comes before honor. ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।
13 If one answers before he listens, it is his foolishness and his shame. ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
14 A person's spirit can sustain him through sickness, but a crushed spirit—who can bear it? ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
15 The discerning heart acquires knowledge, and the ear of the wise seeks it out. ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
16 A person's gift opens the way for him and brings him before important people. ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
17 The first to state his case seems right, until another comes and examines him. ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।
18 Casting the lot settles disputes and separates strong opponents. ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
19 An offended brother is harder to win than a fortified city, and disputes are like the bars of a fortress. ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
20 From the fruit of a person's mouth his stomach is satisfied; with the yield of his lips he is filled. ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
21 Death and life are in the power of the tongue, and those who love it will eat its fruit. ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
22 He who finds a wife finds what is good and receives favor from our Father. ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
23 The poor person pleads for mercy, but the rich answers harshly. ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
24 A man of many companions may come to ruin, but there is a friend who sticks closer than a brother. ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]