Skip to content
The Believer's Library

Indian Revised Version (IRV) Punjabi - 2019

Proverbs 19 IRVPun

Show IRVPun only
Verse × ×
1 Better is a poor person who walks in his integrity than one whose words are crooked and is a fool. ਪੁੱਠੀਆਂ ਗੱਲਾਂ ਕਰਨ ਵਾਲੇ ਮੂਰਖ ਨਾਲੋਂ, ਉਹ ਕੰਗਾਲ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ।
2 Also, desire without knowledge is not good, and whoever acts in haste misses the way. ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ।
3 A person's own foolishness ruins his way, yet his heart rages against our Father. ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ।
4 Wealth adds many friends, but the poor is separated from his friend. ਧਨੀ ਦੇ ਬਹੁਤ ਮਿੱਤਰ ਬਣ ਜਾਂਦੇ ਹਨ, ਪਰ ਗਰੀਬ ਦੇ ਮਿੱਤਰ ਉਸ ਤੋਂ ਅਲੱਗ ਹੋ ਜਾਂਦੇ ਹਨ।
5 A false witness will not go unpunished, and one who breathes out lies will not escape. ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ।
6 Many seek the favor of a generous person, and everyone is a friend to one who gives gifts. ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ।
7 All the brothers of a poor person hate him; how much more do his friends keep far from him! He calls after them, but they are gone. ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ।
8 Whoever gets wisdom loves his own soul; whoever guards understanding will find good. ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।
9 A false witness will not go unpunished, and one who breathes out lies will perish. ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।
10 Luxury is not fitting for a fool—much less for a servant to rule over princes. ਮੌਜ ਮਾਣਨਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਸੇਵਕਾਂ ਦਾ ਹੁਕਮ ਚਲਾਉਣਾ ਕਿਵੇਂ ਫੱਬੇ?
11 The good sense of a person makes him slow to anger, and it is his glory to overlook an offense. ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
12 A king's wrath is like the roaring of a lion, but his favor is like dew on the grass. ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।
13 A foolish son is ruin to his father, and a wife's quarreling is a continual dripping. ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।
14 House and wealth are an inheritance from one's ancestors, but a prudent wife is from our Father. ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
15 Laziness casts into deep sleep, and an idle person will go hungry. ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
16 Whoever keeps the commandment keeps his life; whoever despises his ways will die. ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ।
17 Whoever is generous to the poor lends to our Father, and our Father will repay him for his deed. ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
18 Discipline your son while there is hope, and do not set your heart on his destruction. ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।
19 A person of great wrath must pay the penalty; for if you rescue him, you will only have to do it again. ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ।
20 Listen to counsel and accept discipline, that you may gain wisdom in the days to come. ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ।
21 Many are the plans in a person's heart, but it is the counsel of our Father that will stand. ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।
22 What is desired in a person is covenant love, and a poor person is better than a liar. ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ।
23 The fear of our Father leads to life, and whoever has it rests satisfied, untouched by harm. ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।
24 The sluggard buries his hand in the dish and will not even bring it back to his mouth. ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ।
25 Strike a mocker, and the simple will learn prudence; reprove a person of understanding, and he will gain knowledge. ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜਨਾ ਦੇ, ਉਹ ਗਿਆਨ ਨੂੰ ਸਮਝੇਗਾ।
26 Whoever does violence to his father and drives away his mother is a son who brings shame and disgrace. ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ, ਉਹ ਨਿਰਾਦਰ ਅਤੇ ਸ਼ਰਮਿੰਦਗੀ ਦਾ ਕਾਰਨ ਹੋਵੇਗਾ।
27 Stop listening to instruction, my son, and you will stray from the words of knowledge. ਹੇ ਮੇਰੇ ਪੁੱਤਰ, ਜਿਸ ਸਿੱਖਿਆ ਨਾਲ ਗਿਆਨ ਦੇ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇ।
28 A worthless witness mocks at justice, and the mouth of the wicked gulps down wickedness. ਨਿਕੰਮਾ ਗਵਾਹ ਨਿਆਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ, ਅਤੇ ਦੁਸ਼ਟਾਂ ਦਾ ਮੂੰਹ ਬੁਰਿਆਈ ਨੂੰ ਨਿਗਲ ਜਾਂਦਾ ਹੈ।
29 Punishment is prepared for mockers, and beatings for the backs of fools. ਠੱਠਾ ਕਰਨ ਵਾਲਿਆਂ ਦੇ ਲਈ ਸਜ਼ਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਰੜੇ ਹਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]