Skip to content
The Believer's Library

Indian Revised Version (IRV) Punjabi - 2019

Proverbs 2 IRVPun

Show IRVPun only
Verse × ×
1 My son, if you receive my words and store up my commandments within you, ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
2 making your ear attentive to wisdom and turning your heart toward understanding; ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,
3 yes, if you call out for insight and raise your voice for understanding, ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,
4 if you seek it like silver and search for it as for hidden treasure, ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ,
5 then you will understand the fear of our Father and find the knowledge of our Father. ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
6 For our Father gives wisdom; from his mouth come knowledge and understanding. ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
7 He stores up sound wisdom for the upright; he is a shield to those who walk in integrity, ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,
8 guarding the paths of justice and watching over the way of his faithful ones. ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ।
9 Then you will understand righteousness and justice and fairness—every good path. ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
10 For wisdom will enter your heart, and knowledge will be pleasant to your soul; ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।
11 discretion will watch over you, and understanding will guard you, ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ,
12 rescuing you from the way of evil, from men who speak twisted things, ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,
13 who abandon the paths of uprightness to walk in the ways of darkness, ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,
14 who delight in doing evil and rejoice in the perversity of evil, ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,
15 whose paths are crooked, and who are devious in their ways. ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,
16 Wisdom will rescue you also from the forbidden woman, from the stranger with her smooth words, ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,
17 who forsakes the companion of her youth and forgets the covenant of her Father. ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,
18 For her house sinks down to death, and her paths to the dead. ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।
19 None who go to her return, nor do they reach the paths of life. ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ।
20 So you will walk in the way of the good and keep to the paths of the righteous. ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।
21 For the upright will live in the land, and those of integrity will remain in it; ਸਚਿਆਰ ਹੀ ਧਰਤੀ ਉੱਤੇ ਵੱਸਣਗੇ ਅਤੇ ਖਰੇ ਹੀ ਉਸ ਦੇ ਵਿੱਚ ਰਹਿਣਗੇ,
22 but the wicked will be cut off from the land, and the treacherous will be torn away from it. ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ ਅਤੇ ਧੋਖੇਬਾਜ਼ ਉਸ ਵਿੱਚੋਂ ਪੁੱਟੇ ਜਾਣਗੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]