Skip to content
The Believer's Library

Indian Revised Version (IRV) Punjabi - 2019

Proverbs 21 IRVPun

Show IRVPun only
Verse × ×
1 The king's heart is a stream of water in our Father's hand; he turns it wherever he pleases. ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।
2 Every way of a person seems right in their own eyes, but our Father weighs the heart. ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।
3 To do what is right and just is more pleasing to our Father than sacrifice. ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।
4 Haughty eyes and a proud heart—the lamp of the wicked—are sin. ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ।
5 The plans of the diligent lead surely to abundance, but all who are hasty end up in poverty. ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
6 Making a fortune by a lying tongue is a fleeting vapor, a deadly trap. ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।
7 The violence of the wicked will drag them away, because they refuse to do what is just. ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ।
8 The way of the guilty is crooked, but the conduct of the pure is upright. ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।
9 Better to live in a corner of the roof than in a shared house with a quarrelsome wife. ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।
10 The soul of the wicked craves evil; their neighbor finds no mercy in their eyes. ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।
11 When a mocker is punished, the simple grow wise; when the wise are instructed, they gain knowledge. ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ
12 Our Father, the Righteous One, observes the house of the wicked and brings the wicked to ruin. ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।
13 Whoever shuts their ears to the cry of the poor will also cry out and not be answered. ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
14 A gift given in secret soothes anger, and a bribe slipped into the cloak calms strong wrath. ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।
15 When justice is done, it is a joy to the righteous but terror to those who do evil. ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।
16 A person who strays from the way of understanding will rest in the assembly of the dead. ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।
17 Whoever loves pleasure will become poor; whoever loves wine and oil will never grow rich. ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
18 The wicked become a ransom for the righteous, and the treacherous for the upright. ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।
19 Better to live in a desert land than with a quarrelsome and complaining wife. ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
20 Precious treasure and oil are in the home of the wise, but a fool devours all he has. ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।
21 Whoever pursues righteousness and faithful love will find life, righteousness, and honor. ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
22 A wise person scales the city of the mighty and brings down the stronghold they trust in. ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।
23 Whoever guards their mouth and tongue keeps themselves out of trouble. ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
24 "Mocker" is the name of the proud and arrogant who acts with outrageous insolence. ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
25 The craving of a lazy person kills him, for his hands refuse to work. ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
26 All day long the craving grows, but the righteous give and do not hold back. ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
27 The sacrifice of the wicked is detestable—how much more when brought with evil intent. ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
28 A false witness will perish, but whoever listens will testify with lasting effect. ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ।
29 The wicked put on a bold face, but the upright give thought to their ways. ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।
30 There is no wisdom, no understanding, no counsel that can stand against our Father. ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।
31 The horse is made ready for the day of battle, but victory belongs to our Father. ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]