Skip to content
The Believer's Library

Indian Revised Version (IRV) Punjabi - 2019

Proverbs 23 IRVPun

Show IRVPun only
Verse × ×
1 When you sit down to dine with a ruler, consider carefully what is before you, ਜਦ ਤੂੰ ਕਿਸੇ ਹਾਕਮ ਦੇ ਨਾਲ ਰੋਟੀ ਖਾਣ ਬੈਠੇਂ, ਤਾਂ ਚੰਗੀ ਤਰ੍ਹਾਂ ਸੋਚ ਕਿ ਤੇਰੇ ਸਾਹਮਣੇ ਕੀ ਹੈ।
2 and put a knife to your throat if you are a person ruled by appetite. ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ!
3 Do not crave his delicacies, for they are deceptive food. ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।
4 Do not wear yourself out to get rich; have the wisdom to restrain yourself. ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ।
5 The moment you look at wealth, it is gone, for it suddenly sprouts wings and flies off toward the heavens like an eagle. ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।
6 Do not eat the bread of a stingy man, and do not crave his delicacies, ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,
7 for he is the kind of man who keeps counting the cost. "Eat and drink!" he says to you, but his heart is not with you. ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ।
8 You will vomit up the little you have eaten and will have wasted your pleasant words. ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।
9 Do not speak in the hearing of a fool, for he will despise the wisdom of your words. ਮੂਰਖ ਦੇ ਸਾਹਮਣੇ ਨਾ ਬੋਲ, ਕਿਉਂ ਜੋ ਉਹ ਤੇਰੇ ਸਿਆਣੇ ਬੋਲ ਨੂੰ ਤੁੱਛ ਹੀ ਜਾਣੇਗਾ।
10 Do not move an ancient boundary stone or encroach on the fields of the fatherless, ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,
11 for their Redeemer is strong; our Father will take up their cause against you. ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
12 Apply your heart to instruction and your ears to words of knowledge. ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।
13 Do not withhold discipline from a child; if you strike him with the rod, he will not die. ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
14 Strike him with the rod, and you will deliver his soul from the grave. ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।
15 My son, if your heart is wise, my own heart will be glad as well. ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!
16 My inmost being will rejoice when your lips speak what is right. ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ।
17 Do not let your heart envy sinners, but continue in the fear of our Father all day long. ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,
18 Surely there is a future, and your hope will not be cut off. ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
19 Hear, my son, and be wise, and keep your heart on the right road. ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।
20 Do not be among those who get drunk on wine or those who gorge themselves on meat, ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,
21 for the drunkard and the glutton will come to poverty, and drowsiness will clothe them in rags. ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
22 Listen to your father, who gave you life, and do not despise your mother when she is old. ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
23 Buy truth and do not sell it; buy wisdom, instruction, and understanding. ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।
24 The father of a righteous child will greatly rejoice; whoever fathers a wise son will delight in him. ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
25 Let your father and mother be glad; let her who gave you birth rejoice. ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!
26 My son, give me your heart, and let your eyes delight in my ways. ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।
27 For a prostitute is a deep pit, and an adulterous woman is a narrow well. ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।
28 She lies in wait like a robber and leads many men into faithlessness. ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ।
29 Who has misery? Who has sorrow? Who has strife? Who has complaints? Who has wounds for no reason? Who has bleary eyes? ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ?
30 Those who linger long over wine, those who go to sample bowls of mixed wine. ਓਹੋ ਹਨ ਜਿਹੜੇ ਮੈਅ ਪੀਣ ਉੱਤੇ ਚਿਰ ਲਾਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ।
31 Do not gaze at wine while it is red, while it sparkles in the cup and goes down smoothly. ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ।
32 In the end it bites like a serpent and stings like a viper. ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ!
33 Your eyes will see strange things, and your heart will utter twisted things. ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ!
34 You will be like one lying down in the heart of the sea, like one lying on the top of a ship's mast. ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰ ਉੱਤੇ ਲੇਟ ਜਾਵੇ।
35 "They struck me, but I felt no pain; they beat me, but I did not know it. When will I wake up? I will look for another drink." ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁੱਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਵਿੱਚ ਕਦੋਂ ਆਵਾਂਗਾ? ਮੈਂ ਫੇਰ ਉਸ ਦੀ ਭਾਲ ਕਰਾਂਗਾ!
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]