Skip to content
The Believer's Library

Indian Revised Version (IRV) Punjabi - 2019

Proverbs 24 IRVPun

Show IRVPun only
Verse × ×
1 Do not envy evil men, and do not desire to be with them, ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,
2 for their hearts plot violence, and their lips speak of trouble. ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।
3 By wisdom a house is built, and by understanding it is established; ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।
4 and by knowledge its rooms are filled with all precious and pleasant riches. ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।
5 A wise man is full of strength, and a man of knowledge increases his power, ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
6 for by wise guidance you can wage your war, and victory comes through many counselors. ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।
7 Wisdom is too high for a fool; at the gate, he has nothing to say. ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।
8 Whoever plans to do evil will be called a schemer. ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।
9 A fool's scheming is sin, and the scoffer is detestable to people. ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।
10 If you falter in a time of trouble, your strength is small. ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।
11 Rescue those being taken away to death, and hold back those stumbling toward the slaughter. ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ।
12 If you say, "Look, we did not know this," does not he who weighs the heart perceive it? Does not he who watches over your soul know it? And will he not repay each person according to his deeds? ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?
13 My son, eat honey, for it is good, and the honeycomb's drippings are sweet to your taste. ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,
14 Know that wisdom is just like this to your soul; if you find it, there is a future, and your hope will not be cut off. ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਅੰਤ ਵਿੱਚ ਉਸ ਦਾ ਫਲ ਵੀ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
15 Do not lie in wait, you wicked man, against the home of the righteous; do not destroy his resting place, ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!
16 for though the righteous falls seven times, he rises again, but the wicked stumble in disaster. ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।
17 Do not rejoice when your enemy falls, and do not let your heart be glad when he stumbles, ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,
18 lest our Father see it and be displeased, and turn his anger away from him. ਕਿਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ।
19 Do not fret because of evildoers, and do not envy the wicked, ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,
20 for the evil man has no future; the lamp of the wicked will be snuffed out. ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
21 My son, fear our Father and the king, and do not join with those who rebel against them, ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,
22 for their disaster will rise suddenly, and who knows the ruin that both of them can bring? ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?
23 These also are sayings of the wise: Showing partiality in judgment is not good. ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।
24 Whoever says to the guilty, "You are innocent," peoples will curse him and nations will denounce him, ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,
25 but it will go well for those who convict the guilty, and a rich blessing will come upon them. ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ, ਅਤੇ ਉਨ੍ਹਾਂ ਉੱਤੇ ਚੰਗੀ ਤੋਂ ਚੰਗੀ ਬਰਕਤ ਆਵੇਗੀ।
26 An honest answer is like a kiss on the lips. ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ।
27 Prepare your work outside, get your fields ready, and after that build your house. ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।
28 Do not be a witness against your neighbor without cause; would you deceive with your lips? ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।
29 Do not say, "I will do to him as he did to me; I will pay the man back for what he has done." ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।
30 I passed by the field of a lazy man, by the vineyard of someone lacking sense, ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,
31 and there it was, all overgrown with thorns; the ground was covered with weeds, and its stone wall was broken down. ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।
32 Then I looked and took it to heart; I saw and received instruction. ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,
33 A little sleep, a little slumber, a little folding of the hands to rest, ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
34 and poverty will come upon you like a robber, and scarcity like an armed man. ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]