Skip to content
The Believer's Library

Indian Revised Version (IRV) Punjabi - 2019

Proverbs 25 IRVPun

Show IRVPun only
Verse × ×
1 These also are proverbs of Solomon, which the men of Hezekiah king of Judah copied out. ਇਹ ਵੀ ਸੁਲੇਮਾਨ ਦੀਆਂ ਕਹਾਉਤਾਂ ਹਨ, ਜਿਨ੍ਹਾਂ ਦੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਹਾਕਮਾਂ ਨੇ ਨਕਲ ਉਤਾਰੀ,
2 It is the glory of our Father to conceal a matter, but the glory of kings to search a matter out. ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।
3 As the heavens are high and the earth is deep, so the heart of kings is unsearchable. ਜਿਵੇਂ ਅਕਾਸ਼ ਦੀ ਉਚਿਆਈ ਅਤੇ ਧਰਤੀ ਦੀ ਡੂੰਘਿਆਈ ਨੂੰ ਨਹੀਂ ਜਾਣਿਆ ਜਾ ਸਕਦਾ, ਉਸੇ ਤਰ੍ਹਾਂ ਰਾਜਿਆਂ ਦੇ ਮਨਾਂ ਨੂੰ ਨਹੀਂ ਜਾਣਿਆ ਜਾ ਸਕਦਾ।
4 Take away the dross from the silver, and a vessel comes forth for the refiner. ਚਾਂਦੀ ਦਾ ਖੋਟ ਕੱਢੋ, ਤਾਂ ਸਰਾਫ਼ ਲਈ ਭਾਂਡਾ ਬਣੇਗਾ।
5 Take away the wicked from before the king, and his throne will be established in righteousness. ਰਾਜੇ ਦੇ ਅੱਗੋਂ ਦੁਸ਼ਟ ਕੱਢੋ, ਤਾਂ ਉਹ ਦੀ ਗੱਦੀ ਧਰਮ ਦੇ ਕੰਮ ਨਾਲ ਸਥਿਰ ਹੋ ਜਾਵੇਗੀ।
6 Do not put yourself forward in the king's presence, and do not stand in the place of the great; ਰਾਜੇ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਖੜ੍ਹਾ ਨਾ ਹੋ,
7 for it is better to be told, "Come up here," than to be put in a lower place in front of a noble you can see. ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ।
8 Do not rush into a quarrel, for what will you do in the end when your neighbor puts you to shame? ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ, ਅੰਤ ਵਿੱਚ ਜਦ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਾ ਕਰੇ, ਤਾਂ ਤੂੰ ਕੀ ਕਰੇਂਗਾ?
9 Argue your case with your neighbor himself, but do not disclose another's secret, ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਦੇ ਬਾਰੇ ਗੱਲਬਾਤ ਕਰ, ਅਤੇ ਇਸ ਭੇਤ ਨੂੰ ਕਿਸੇ ਦੂਜੇ ਉੱਤੇ ਨਾ ਖੋਲ੍ਹ,
10 lest the one who hears it shame you, and your bad reputation never goes away. ਕਿਤੇ ਸੁਣਨ ਵਾਲਾ ਤੈਨੂੰ ਸ਼ਰਮਿੰਦਾ ਕਰੇ, ਅਤੇ ਤੇਰੀ ਬਦਨਾਮੀ ਕਦੇ ਨਾ ਮਿਟੇ।
11 A word spoken at the right moment is like apples of gold in settings of silver. ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।
12 Like a ring of gold or an ornament of fine gold is wise correction to a listening ear. ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।
13 Like the cold of snow in the time of harvest is a faithful messenger to those who send him; he refreshes the soul of his masters. ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।
14 Like clouds and wind without rain is one who boasts of a gift never given. ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ।
15 By patience a ruler is persuaded, and a soft tongue breaks bone. ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
16 If you find honey, eat only enough, or you will have too much and vomit. ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
17 Don't visit your neighbor's house too often, or he will grow weary of you and hate you. ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ।
18 Like a club, a sword, and a sharp arrow is one who bears false witness against his neighbor. ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।
19 Like a bad tooth or a foot out of joint is trust in a faithless person in time of trouble. ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।
20 Like one who takes off a garment on a cold day, like vinegar poured on baking soda, is the one who sings songs to a heavy heart. ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ।
21 If your enemy is hungry, give him bread to eat, and if he is thirsty, give him water to drink; ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ,
22 for you will heap coals of fire on his head, and our Father will reward you. ਕਿਉਂ ਜੋ ਅਜਿਹਾ ਕਰ ਕਿ ਤੂੰ ਉਸ ਨੂੰ ਸ਼ਰਮਿੰਦਗੀ ਦੇਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।
23 The north wind brings forth rain, and a secretive tongue, angry looks. ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।
24 It is better to live in a corner of the rooftop than in a shared house with a quarrelsome wife. ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ।
25 Like cold water to a weary soul is good news from a distant land. ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਈ ਹੋਈ ਚੰਗੀ ਖ਼ਬਰ ਹੈ।
26 Like a muddied spring or a polluted fountain is a righteous person who gives way before the wicked. ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।
27 It is not good to eat too much honey, nor to seek your own glory. ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।
28 Like a city broken into and left without walls is a person who has no control over his own spirit. ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ਵਰਗਾ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]