Skip to content
The Believer's Library

Indian Revised Version (IRV) Punjabi - 2019

Proverbs 26 IRVPun

Show IRVPun only
Verse × ×
1 Like snow in summer and like rain at harvest, honor is not fitting for a fool. ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ, ਤਿਵੇਂ ਮੂਰਖ ਨੂੰ ਆਦਰ ਸੂਤ ਨਹੀਂ।
2 Like a fluttering sparrow or a darting swallow, an undeserved curse does not come to rest. ਜਿਵੇਂ ਚਿੜ੍ਹੀ ਭਟਕਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ-ਮੱਲੀ ਦਾ ਸਰਾਪ ਨਹੀਂ ਪੈਂਦਾ।
3 A whip for the horse, a bridle for the donkey, and a rod for the backs of fools. ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ।
4 Do not answer a fool according to his foolishness, or you yourself will be like him. ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।
5 Answer a fool according to his foolishness, or he will be wise in his own eyes. ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇ, ਕਿਤੇ ਉਹ ਆਪਣੇ ਲੇਖੇ ਵਿੱਚ ਬੁੱਧਵਾਨ ਨਾ ਬਣ ਬੈਠੇ।
6 Whoever sends a message through a fool cuts off his own feet and drinks down violence. ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਤੇ ਕੁਹਾੜੀ ਮਾਰਦਾ ਅਤੇ ਜ਼ਹਿਰ ਪੀਂਦਾ ਹੈ।
7 Like the legs of a lame man hanging useless is a proverb in the mouth of fools. ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ।
8 Like binding a stone in a sling is giving honor to a fool. ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ, ਓਵੇਂ ਮੂਰਖ ਨੂੰ ਆਦਰ ਦੇਣਾ ਹੈ,
9 Like a thornbush in the hand of a drunkard is a proverb in the mouth of fools. ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।
10 Like an archer who wounds everyone is one who hires a fool or hires any passerby. ਜਿਵੇਂ ਤੀਰ-ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ।
11 As a dog returns to its vomit, so a fool repeats his foolishness. ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ।
12 Do you see someone wise in his own eyes? There is more hope for a fool than for him. ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!
13 The lazy person says, "There is a lion in the road! A lion in the streets!" ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!
14 As a door turns on its hinges, so the lazy person turns on his bed. ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।
15 The lazy person buries his hand in the dish; it wearies him to bring it back to his mouth. ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤੱਕ ਲਿਆਉਣ ਨਾਲ ਉਹ ਥੱਕ ਜਾਂਦਾ ਹੈ।
16 The lazy person is wiser in his own eyes than seven who answer wisely. ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ।
17 Like grabbing a dog by the ears is a passerby who meddles in a quarrel not his own. ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।
18 Like a madman shooting firebrands, arrows, and death, ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ,
19 so is the one who deceives his neighbor and says, "I was only joking!" ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ, ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ?
20 Without wood a fire goes out, and without a gossip a quarrel dies down. ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।
21 As charcoal to embers and wood to fire, so a quarrelsome person kindles strife. ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।
22 The words of a gossip are like choice morsels; they sink down into the inmost parts. ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
23 Like a glaze covering an earthen pot are smooth lips with an evil heart. ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।
24 An enemy disguises himself with his lips, but in his heart he harbors deceit. ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।
25 When he speaks graciously, do not believe him, for seven abominations fill his heart. ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।
26 Though his hatred is hidden by deceit, his wickedness will be exposed in the assembly. ਭਾਵੇਂ ਉਹ ਦਾ ਵੈਰ ਧੋਖੇ ਦੇ ਕਾਰਨ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ।
27 Whoever digs a pit will fall into it, and a stone rolls back on the one who rolls it. ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜ੍ਹਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ।
28 A lying tongue hates those it crushes, and a flattering mouth works ruin. ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]