Skip to content
The Believer's Library

Indian Revised Version (IRV) Punjabi - 2019

Proverbs 27 IRVPun

Show IRVPun only
Verse × ×
1 Do not boast about tomorrow, for you do not know what a day may bring. ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।
2 Let someone else praise you, and not your own mouth; a stranger, and not your own lips. ਤੇਰੀ ਵਡਿਆਈ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ।
3 A stone is heavy and the sand a burden, but a fool's provocation is heavier than both. ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਉਹਨਾਂ ਦੋਹਾਂ ਨਾਲੋਂ ਭਾਰਾ ਹੈ।
4 Wrath is cruel and anger is overwhelming, but who can stand before jealousy? ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?
5 Open rebuke is better than love that stays hidden. ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।
6 A friend's wounds are faithful, but an enemy's kisses are deceitful. ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
7 A well-fed person tramples honeycomb, but to the hungry even what is bitter tastes sweet. ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
8 A man who strays from his home is like a bird that strays from its nest. ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
9 Oil and incense gladden the heart, and the sweetness of a friend comes from heartfelt counsel. ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
10 Do not forsake your friend or your father's friend, and do not go to your brother's house when disaster strikes; better a neighbor nearby than a brother far off. ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
11 Be wise, my son, and make my heart glad, so that I can answer anyone who taunts me. ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।
12 The prudent sees danger and takes cover, but the simple keep going and pay the price. ਸਿਆਣਾ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।
13 Take the garment of one who puts up security for a stranger; hold it as collateral when he does so for a foreign woman. ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।
14 Whoever blesses his neighbor with a loud voice early in the morning, it will be taken as a curse. ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
15 A quarrelsome wife is like a constant dripping on a rainy day. ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!
16 Restraining her is like restraining the wind, or grasping oil with the right hand. ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
17 Iron sharpens iron, and one person sharpens another. ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
18 Whoever tends a fig tree will eat its fruit, and whoever guards his master will be honored. ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।
19 As water reflects the face, so the heart reflects the person. ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ।
20 The grave and Destruction are never satisfied, and a person's eyes are never satisfied. ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।
21 The crucible is for silver and the furnace for gold, and a person is tested by the praise he receives. ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।
22 Though you grind a fool in a mortar with a pestle, along with the grain, his foolishness will not leave him. ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।
23 Know well the condition of your flocks, and give careful attention to your herds. ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,
24 For riches do not last forever, nor does a crown endure to every generation. ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?
25 When the grass is gone and the new growth appears and the mountain herbs are gathered, ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
26 the lambs will provide your clothing, and the goats will provide the price of a field; ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
27 and there will be enough goats' milk for your food, for the food of your household and to sustain your servant girls. ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]