Skip to content
The Believer's Library

Indian Revised Version (IRV) Punjabi - 2019

Proverbs 28 IRVPun

Show IRVPun only
Verse × ×
1 The wicked flee when no one pursues, but the righteous are as bold as a lion. ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।
2 When a land rebels, it has many rulers, but with a man of understanding and knowledge, it stays stable. ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।
3 A poor man who oppresses the helpless is like a driving rain that leaves no food. ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।
4 Those who forsake the law praise the wicked, but those who keep the law strive against them. ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਣਾ ਕਰਨ ਵਾਲੇ ਉਨ੍ਹਾਂ ਦਾ ਵਿਰੋਧ ਕਰਦੇ ਹਨ।
5 Evil people do not understand justice, but those who seek our Father understand it fully. ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।
6 Better is a poor man who walks with integrity than a rich man crooked in his ways. ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।
7 Whoever keeps the law is a son with understanding, but a companion of gluttons shames his father. ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।
8 Whoever multiplies his wealth by interest and unjust gain gathers it for one who is generous to the poor. ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।
9 If anyone refuses to listen to the law, even his prayer is detestable. ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।
10 Whoever leads the upright astray down an evil path will fall into his own pit, but the blameless will inherit good things. ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।
11 A rich man is wise in his own eyes, but a poor man with understanding sees right through him. ਧਨਵਾਨ ਮਨੁੱਖ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ ਪਰ ਮੱਤ ਵਾਲਾ ਗਰੀਬ ਉਹ ਨੂੰ ਸਮਝ ਲੈਂਦਾ ਹੈ।
12 When the righteous triumph, there is great glory, but when the wicked rise, people go into hiding. ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਆਪਣੇ ਆਪ ਨੂੰ ਲੁਕੋ ਲੈਂਦੇ ਹਨ।
13 Whoever conceals his sins will not prosper, but whoever confesses and turns from them will find mercy. ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
14 Blessed is the one who always remains reverent, but whoever hardens his heart will fall into calamity. ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ
15 Like a roaring lion or a charging bear is a wicked ruler over a helpless people. ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ।
16 A ruler who lacks understanding is a cruel oppressor, but whoever hates unjust gain will prolong his days. ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।
17 A man weighed down by the guilt of bloodshed will be a fugitive until death; let no one support him. ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, ਕੋਈ ਉਹ ਨੂੰ ਨਾ ਰੋਕੇ!
18 Whoever walks in integrity will be kept safe, but whoever is crooked in his ways will suddenly fall. ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਅਚਾਨਕ ਡਿੱਗ ਪਵੇਗਾ।
19 Whoever works his land will have plenty of bread, but whoever chases empty pursuits will have plenty of poverty. ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,
20 A faithful man will abound with blessings, but whoever rushes to get rich will not go unpunished. ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
21 Showing partiality is not good, yet for a piece of bread a man will do wrong. ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ।
22 A stingy man rushes after wealth and does not know that poverty will overtake him. ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ
23 Whoever rebukes a man will in the end find more favor than one who flatters with his tongue. ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ
24 Whoever robs his father or mother and says, "It is no sin," is a companion to one who destroys. ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।
25 A greedy man stirs up strife, but whoever trusts in our Father will be enriched. ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।
26 Whoever trusts in his own heart is a fool, but whoever walks in wisdom will be kept safe. ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।
27 Whoever gives to the poor will lack nothing, but whoever closes his eyes to them will receive many curses. ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।
28 When the wicked rise, people go into hiding, but when they perish, the righteous flourish. ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁੱਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਤਰੱਕੀ ਕਰਦੇ ਹਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]