Skip to content
The Believer's Library

Indian Revised Version (IRV) Punjabi - 2019

Proverbs 29 IRVPun

Show IRVPun only
Verse × ×
1 Whoever is often corrected yet refuses to listen will suddenly be broken beyond healing. ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।
2 When the righteous flourish, the people rejoice, but when the wicked rule, the people groan. ਜਦ ਧਰਮੀ ਉੱਚੇ ਕੀਤੇ ਜਾਂਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਪਰਜਾ ਧਾਹਾਂ ਮਾਰਦੀ ਹੈ।
3 A man who loves wisdom brings joy to his father, but a companion of prostitutes squanders his wealth. ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਵੇਸਵਾ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ।
4 By justice a king gives a land stability, but one who is greedy for bribes tears it down. ਨਿਆਂ ਨਾਲ ਰਾਜਾ ਦੇਸ ਨੂੰ ਦ੍ਰਿੜ੍ਹ ਕਰਦਾ ਹੈ, ਪਰ ਰਿਸ਼ਵਤ ਲੈਣ ਵਾਲਾ ਉਲਟਾ ਦਿੰਦਾ ਹੈ।
5 A man who flatters his neighbor spreads a net for his feet. ਜਿਹੜਾ ਮਨੁੱਖ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਉਹ ਉਸ ਦੇ ਪੈਰਾਂ ਲਈ ਜਾਲ਼ ਵਿਛਾਉਂਦਾ ਹੈ।
6 An evil man is snared by his own sin, but the righteous sing and rejoice. ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ, ਪਰ ਧਰਮੀ ਮਨੁੱਖ ਅਨੰਦ ਹੋ ਕੇ ਜੈਕਾਰੇ ਗਜਾਉਂਦਾ ਹੈ।
7 The righteous care about justice for the poor, but the wicked have no such understanding. ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।
8 Mockers set a city ablaze, but the wise calm the anger. ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।
9 When a wise man goes to court with a fool, the fool rages and scoffs, and there is no peace. ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ।
10 The bloodthirsty hate the blameless and seek to kill the upright. ਖੂਨੀ ਮਨੁੱਖ ਖ਼ਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ।
11 A fool vents all his anger, but a wise man holds it back and keeps himself calm. ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।
12 If a ruler listens to lies, all his officials become wicked. ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ।
13 The poor man and the oppressor have this in common: our Father gives sight to the eyes of both. ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ।
14 If a king judges the poor with fairness, his throne will be established forever. ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।
15 The rod and a word of correction give wisdom, but a child left to himself brings shame to his mother. ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
16 When the wicked flourish, wrongdoing flourishes, but the righteous will see the wicked's downfall. ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ।
17 Discipline your son, and he will give you peace; he will bring delight to your heart. ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।
18 Where there is no revelation, the people run wild, but blessed is the one who keeps the law. ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਰੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ।
19 A servant cannot be corrected by words alone; though he understands, he will not obey. ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।
20 Do you see a man who is hasty with his words? There is more hope for a fool than for him. ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।
21 Pamper a servant from childhood, and in the end he will become like an heir. ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ।
22 An angry man stirs up strife, and a hot-tempered man commits many sins. ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
23 A man's pride brings him low, but a humble spirit gains honor. ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।
24 An accomplice of a thief is his own enemy; he hears the curse but says nothing. ਚੋਰ ਦਾ ਸਾਂਝੀ ਆਪਣੀ ਜਾਨ ਦਾ ਵੈਰੀ ਹੈ, ਉਹ ਸਹੁੰ ਤਾਂ ਖਾਂਦਾ ਹੈ, ਪਰ ਦੱਸਦਾ ਕੁਝ ਨਹੀਂ।
25 Fear of man lays a snare, but whoever trusts in our Father is kept safe. ਮਨੁੱਖ ਦਾ ਭੈਅ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ।
26 Many seek a ruler's favor, but justice for a person comes from our Father. ਹਾਕਮ ਨੂੰ ਮਿਲਣਾ ਬਹੁਤੇ ਚਾਹੁੰਦੇ ਹਨ, ਪਰ ਮਨੁੱਖ ਦਾ ਨਿਆਂ ਯਹੋਵਾਹ ਵੱਲੋਂ ਕੀਤਾ ਜਾਂਦਾ ਹੈ।
27 An unjust man is detestable to the righteous, and an upright person is detestable to the wicked. ਧਰਮੀ ਕੁਨਿਆਈਂ ਤੋਂ ਘਿਣ ਕਰਦਾ ਹੈ, ਅਤੇ ਦੁਸ਼ਟ ਸਿੱਧੀ ਚਾਲ ਵਾਲੇ ਤੋਂ ਘਿਣ ਕਰਦਾ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]