Skip to content
The Believer's Library

Indian Revised Version (IRV) Punjabi - 2019

Proverbs 3 IRVPun

Show IRVPun only
Verse × ×
1 My son, do not forget my teaching, but let your heart keep my commandments, ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ,
2 for they will add length of days and years of life and peace to you. ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ।
3 Do not let covenant love and faithfulness leave you; bind them around your neck, write them on the tablet of your heart. ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,
4 So you will find favor and a good reputation with our Father and with people. ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।
5 Trust in our Father with all your heart, and do not lean on your own understanding. ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
6 In all your ways know him, and he will make your paths straight. ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
7 Do not be wise in your own eyes; fear our Father, and turn away from evil. ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
8 This will bring healing to your body and refreshment to your bones. ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
9 Honor our Father with your wealth and with the firstfruits of all your produce, ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
10 then your barns will be filled with plenty, and your vats will overflow with new wine. ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।
11 My son, do not despise the discipline of our Father or be weary of his correction, ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,
12 for our Father disciplines the one his heart loves, just as a father disciplines the son he delights in. ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।
13 Blessed is the one who finds wisdom, and the one who gains understanding, ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,
14 for the gain from her is better than gain from silver, and her profit better than gold. ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।
15 She is more precious than jewels, and nothing you desire can compare with her. ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।
16 Long life is in her right hand; in her left hand are riches and honor. ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ।
17 Her ways are pleasant, and all her paths are peace. ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ।
18 She is a tree of life to those who take hold of her; those who hold her fast are called blessed. ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।
19 Our Father by wisdom founded the earth; by understanding he established the heavens; ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।
20 by his knowledge the depths burst open, and the clouds drop down the dew. ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।
21 My son, do not lose sight of these; keep sound wisdom and discretion, ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ।
22 and they will be life for your soul and an adornment for your neck. ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ਼ ਲਈ ਸ਼ਿੰਗਾਰ ਹੋਣਗੀਆਂ।
23 Then you will walk on your way securely, and your foot will not stumble. ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।
24 If you lie down, you will not be afraid; when you lie down, your sleep will be sweet. ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
25 Do not be afraid of sudden terror, or of the ruin of the wicked when it comes, ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,
26 for our Father will be your confidence and will keep your foot from being caught. ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।
27 Do not withhold good from those who deserve it, when it is in your power to do it. ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।
28 Do not say to your neighbor, "Go, and come back, and tomorrow I will give it"—when you have it with you. ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।
29 Do not plot evil against your neighbor, who lives trustingly beside you. ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।
30 Do not quarrel with anyone for no reason, when he has done you no harm. ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਸ ਦੇ ਨਾਲ ਐਂਵੇਂ ਹੀ ਝਗੜਾ ਨਾ ਕਰ।
31 Do not envy a violent man, and do not choose any of his ways, ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,
32 for the devious person is detestable to our Father, but he takes the upright into his confidence. ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
33 The curse of our Father is on the house of the wicked, but he blesses the home of the righteous. ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।
34 Toward the mockers he is scornful, but to the humble he gives grace. ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।
35 The wise will inherit honor, but fools get only disgrace. ਬੁੱਧਵਾਨ ਆਦਰ ਦੇ ਵਾਰਿਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਸਿਰਫ਼ ਸ਼ਰਮ ਹੀ ਹੋਵੇਗੀ!
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]