Skip to content
The Believer's Library

Indian Revised Version (IRV) Punjabi - 2019

Proverbs 30 IRVPun

Show IRVPun only
Verse × ×
1 The words of Agur son of Jakeh—the oracle. The man declares: I am weary, O my Father; I am weary, O my Father, and worn out. ਯਾਕਹ ਦੇ ਪੁੱਤਰ ਆਗੂਰ ਦੀਆਂ ਕਹਾਉਤਾਂ, ਉਹ ਮਨੁੱਖ ਈਥੀਏਲ, ਹਾਂ ਈਥੀਏਲ ਅਤੇ ਉੱਕਾਲ ਨੂੰ ਆਖਦਾ,
2 Surely I am too brutish to be a man; I do not have the understanding of a man. ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸ਼ੂ ਵਰਗਾ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਸਮਝ ਨਹੀਂ ਹੈ।
3 I have not learned wisdom, nor do I have knowledge of the Holy One. ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿੱਤਰ ਪੁਰਖ ਦਾ ਗਿਆਨ ਹੈ।
4 Who has ascended to heaven and come down? Who has gathered the wind in the hollow of his hands? Who has wrapped the waters in a garment? Who has established all the ends of the earth? What is his name, and what is his son's name? Surely you know! ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
5 Every word of our Father proves true; he is a shield to those who take refuge in him. ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।
6 Do not add to his words, or he will rebuke you and prove you a liar. ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।
7 Two things I ask of you; do not withhold them from me before I die: ਮੈਂ ਤੇਰੇ ਤੋਂ ਦੋ ਵਰ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਉਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।
8 Keep falsehood and lies far from me; give me neither poverty nor riches; feed me only the bread that is my portion, ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,
9 for if I am full, I may deny you and say, "Who is God?" or if I am poor, I may steal and profane the name of my God. ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।
10 Do not slander a servant to his master, or he will curse you and you will be found guilty. ਦਾਸ ਦੀ ਉਹ ਦੇ ਸੁਆਮੀ ਦੇ ਅੱਗੇ ਨਿੰਦਿਆ ਨਾ ਕਰ, ਕਿਤੇ ਉਹ ਤੈਨੂੰ ਸਰਾਪ ਦੇਵੇ ਅਤੇ ਤੂੰ ਦੋਸ਼ੀ ਠਹਿਰੇਂ।
11 There is a generation that curses its father and does not bless its mother. ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।
12 There is a generation clean in its own eyes yet not washed of its filth. ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।
13 There is a generation—how proud its eyes, how scornful its glances! ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ, ਅਤੇ ਉਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!
14 There is a generation whose teeth are swords, whose fangs are knives, to devour the poor from the earth and the needy from among mankind. ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।
15 The leech has two daughters: "Give" and "Give." Three things are never satisfied; four never say, "Enough": ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,
16 The grave, the barren womb, the land never satisfied with water, and the fire that never says, "Enough." ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ।
17 The eye that mocks a father and scorns to obey a mother—the ravens of the valley will pluck it out, and the young vultures will eat it. ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
18 Three things are too wonderful for me; four I do not understand: ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ,
19 the way of an eagle in the sky, the way of a serpent on a rock, the way of a ship in the heart of the sea, and the way of a man with a young woman. ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
20 This is the way of an adulteress: she eats and wipes her mouth and says, "I have done no wrong." ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।
21 Under three things the earth trembles; under four it cannot bear up: ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
22 a servant when he becomes king, and a fool when he is filled with food; ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
23 an unloved woman when she finally marries, and a servant girl when she displaces her mistress. ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।
24 Four things on earth are small, yet they are exceedingly wise: ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,
25 the ants are a people not strong, yet they store up their food in the summer; ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,
26 the rock badgers are a people not mighty, yet they make their homes in the cliffs; ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,
27 the locusts have no king, yet all of them advance in ranks; ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,
28 the lizard you can catch in your hands, yet it is found in kings' palaces. ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।
29 Three things are stately in their stride; four are stately in their walk: ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,
30 the lion, mightiest among beasts, which turns back before nothing; ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,
31 the strutting rooster, the male goat, and a king whose army is with him. ਸ਼ਿਕਾਰੀ ਕੁੱਤਾ ਅਤੇ ਬੱਕਰਾ, ਅਤੇ ਰਾਜਾ ਜਦ ਸੈਨਾਂ ਉਹ ਦੇ ਨਾਲ ਹੈ।
32 If you have been foolish, exalting yourself, or if you have schemed evil, put your hand over your mouth. ਜੇ ਤੂੰ ਆਪਣੇ ਆਪ ਨੂੰ ਉੱਚਿਆਂ ਕਰਕੇ ਮੂਰਖਤਾ ਕੀਤੀ ਹੈ, ਜਾਂ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,
33 For pressing milk produces curds, pressing the nose produces blood, and pressing anger produces strife. ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]