Skip to content
The Believer's Library

Indian Revised Version (IRV) Punjabi - 2019

Proverbs 31 IRVPun

Show IRVPun only
Verse × ×
1 The words of King Lemuel—an oracle his mother taught him: ਲਮੂਏਲ ਰਾਜਾ ਦੀਆਂ ਕਹਾਉਤਾਂ ਜਿਹੜੀਆਂ ਉਹ ਦੀ ਮਾਤਾ ਨੇ ਉਹ ਨੂੰ ਸਿਖਾਈਆਂ,
2 What, my son? What, son of my womb? What, son of my vows? ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ, ਹੇ ਮੇਰੀਆਂ ਸੁੱਖਣਾਂ ਦੇ ਪੁੱਤਰ
3 Do not give your strength to women, or your ways to those who destroy kings. ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ, ਨਾ ਆਪਣਾ ਜੀਵਨ ਰਾਜਿਆਂ ਨੂੰ ਨਾਸ ਕਰਨ ਵਾਲੀਆਂ ਨੂੰ!
4 It is not for kings, Lemuel—not for kings to drink wine, or for rulers to crave strong drink. ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ
5 For if they drink, they will forget what is decreed and pervert the rights of all the oppressed. ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ।
6 Give strong drink to one who is perishing, and wine to those in bitter distress. ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,
7 Let them drink and forget their poverty, and remember their misery no more. ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
8 Open your mouth for the voiceless, for the rights of all who are left destitute. ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।
9 Open your mouth, judge righteously, and defend the rights of the poor and needy. ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
10 A woman of valor—who can find her? She is far more precious than jewels. ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
11 The heart of her husband trusts in her, and he will lack nothing of value. ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
12 She does him good and not harm, all the days of her life. ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
13 She seeks out wool and flax, and works with willing hands. ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
14 She is like the merchant ships, bringing her food from afar. ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
15 She rises while it is still night, provides food for her household, and portions for her servant girls. ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
16 She considers a field and buys it; from the fruit of her hands she plants a vineyard. ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
17 She wraps herself in strength and makes her arms strong. ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
18 She perceives that her trading is profitable; her lamp does not go out at night. ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
19 She puts her hands to the spinning staff, and her hands grasp the spindle. ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
20 She opens her hand to the poor and reaches out her hands to the needy. ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
21 She has no fear for her household when it snows, for all her household are clothed in scarlet. ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
22 She makes coverings for herself; her clothing is fine linen and purple. ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
23 Her husband is known in the gates, when he sits among the elders of the land. ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।
24 She makes linen garments and sells them, and supplies sashes to the merchants. ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
25 Strength and dignity are her clothing, and she laughs at the days to come. ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
26 She opens her mouth with wisdom, and faithful instruction is on her tongue. ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
27 She watches over the ways of her household and does not eat the bread of idleness. ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
28 Her children rise up and call her blessed; her husband also, and he praises her: ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
29 "Many daughters have done valiantly, but you surpass them all." ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।
30 Charm is deceptive and beauty is fleeting, but a woman who reveres our Father—she will be praised. ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।
31 Give her the fruit of her hands, and let her works praise her in the gates. ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]