Skip to content
The Believer's Library

Indian Revised Version (IRV) Punjabi - 2019

Proverbs 5 IRVPun

Side by side with the Father's Heart Bible™

ਵਿਭਚਾਰ ਦੇ ਵਿਰੁੱਧ ਚੇਤਾਵਨੀ

1ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇਅਤੇ ਮੇਰੀ ਸਮਝ ਵੱਲ ਕੰਨ ਲਾ,

2ਤਾਂ ਜੋ ਤੇਰੀ ਮੱਤ ਬਣੀ ਰਹੇਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ,

3ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,

4ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!

5ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।

6ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ,ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ।

7ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।

8ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,

9ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,

10ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ

11ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ

12ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!

13ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ,ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!

14ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ।

15ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।

16ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ?

17ਉਹ ਇਕੱਲੇ ਤੇਰੇ ਲਈ ਹੀ ਹੋਣ,ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ।

18ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।

19ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ,ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।

20ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?

21ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।

22ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।

23ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ।

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]