Skip to content
The Believer's Library

Indian Revised Version (IRV) Punjabi - 2019

Proverbs 5 IRVPun

Show IRVPun only
Verse × ×
1 My son, pay attention to my wisdom; listen closely to my understanding, ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ ਅਤੇ ਮੇਰੀ ਸਮਝ ਵੱਲ ਕੰਨ ਲਾ,
2 so that you may guard discretion and your lips may preserve knowledge. ਤਾਂ ਜੋ ਤੇਰੀ ਮੱਤ ਬਣੀ ਰਹੇ ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ,
3 For the lips of the forbidden woman drip honey, and her mouth is smoother than oil, ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,
4 but in the end she is bitter as poison, sharp as a double-edged sword. ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
5 Her feet go down to death; her steps take hold of the grave. ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।
6 She gives no thought to the path of life; her ways wander, and she does not know it. ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ।
7 And now, my sons, listen to me, and do not turn away from the words of my mouth. ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
8 Keep your way far from her, and do not go near the door of her house, ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,
9 lest you give your honor to others and your years to one who is cruel, ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,
10 lest strangers take their fill of your strength, and your hard-earned labors go to the house of a foreigner, ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ
11 and at your end you groan, when your flesh and body are consumed, ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ
12 and you say, "How I hated discipline, and my heart despised correction! ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
13 I did not listen to the voice of my teachers or heed my instructors. ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
14 I was at the brink of utter ruin in the midst of the assembled congregation." ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ।
15 Drink water from your own cistern, flowing water from your own well. ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
16 Should your springs overflow in the streets, your streams of water in the public squares? ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ?
17 Let them be yours alone, and not shared with strangers. ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ।
18 May your fountain be blessed, and rejoice in the wife of your youth, ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
19 a loving doe, a graceful deer. May her love satisfy you always; may you be captivated continually by her love. ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
20 Why then, my son, should you be captivated by a forbidden woman and embrace another man's wife? ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?
21 For a man's ways are before the eyes of our Father, and he examines all the man's paths. ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।
22 The wicked are caught by their own wrongdoing and held fast in the cords of their sin. ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।
23 He will die for lack of discipline, and he will go astray because of his great foolishness. ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]