Skip to content
The Believer's Library

Indian Revised Version (IRV) Punjabi - 2019

Proverbs 6 IRVPun

Show IRVPun only
Verse × ×
1 My son, if you have put up security for your neighbor, if you have shaken hands in pledge for a stranger, ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਮਾਨਤੀ ਹੋਇਆ ਜਾਂ ਕਿਸੇ ਪਰਾਏ ਦੇ ਲਈ ਹੱਥ ਉੱਤੇ ਹੱਥ ਮਾਰ ਕੇ ਜ਼ਿੰਮੇਵਾਰੀ ਲਈ ਹੋਵੇ,
2 you have been snared by the words of your mouth, caught by the words of your mouth. ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ, ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜ੍ਹਿਆ ਗਿਆ।
3 Then do this, my son, and free yourself, for you are now at your neighbor's mercy: go, humble yourself, and plead with your neighbor. ਸੋ ਹੇ ਮੇਰੇ ਪੁੱਤਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਅਜਿਹਾ ਕਰ ਤਾਂ ਤੂੰ ਛੁਟੇਂਗਾ, ਜਾ, ਨੀਵਾਂ ਹੋ ਕੇ ਆਪਣੇ ਗੁਆਂਢੀ ਨੂੰ ਮਨਾ ਲੈ।
4 Give no sleep to your eyes, no slumber to your eyelids. ਨਾ ਆਪਣੀਆਂ ਅੱਖਾਂ ਵਿੱਚ ਨੀਂਦ ਆਉਣ ਦੇ, ਨਾ ਆਪਣੀਆਂ ਪਲਕਾਂ ਨੂੰ ਝਪਕਣ ਦੇ।
5 Free yourself like a gazelle from the hand, like a bird from the hand of the trapper. ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ, ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ।
6 Go to the ant, you sluggard; consider her ways and be wise. ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ,
7 Without having any chief, officer, or ruler, ਜਿਸ ਦਾ ਨਾ ਕੋਈ ਆਗੂ, ਨਾ ਪ੍ਰਧਾਨ, ਨਾ ਹਾਕਮ ਹੈ,
8 she prepares her bread in summer and gathers her food in harvest. ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।
9 How long will you lie there, sluggard? When will you arise from your sleep? ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ?
10 A little sleep, a little slumber, a little folding of the hands to rest, ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
11 and poverty will come upon you like a robber, and scarcity like an armed man. ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ!
12 A worthless person, a wicked man, goes about with crooked speech, ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠੀਆਂ ਗੱਲਾਂ ਬਕਦਾ ਹੈ।
13 winks with his eyes, signals with his feet, points with his fingers, ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਇਸ਼ਾਰੇ ਕਰਦਾ ਹੈ।
14 with perverted heart he devises evil, continually sowing discord; ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ, ਅਤੇ ਝਗੜੇ ਪਾਉਂਦਾ ਹੈ,
15 therefore calamity will come upon him suddenly; in a moment he will be broken beyond healing. ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ, ਇੱਕ ਪਲ ਵਿੱਚ ਹੀ ਉਹ ਨਾਸ ਹੋ ਜਾਵੇਗਾ ਅਤੇ ਬਚਣ ਦਾ ਕੋਈ ਉਪਾਅ ਨਾ ਹੋਵੇਗਾ।
16 There are six things our Father hates, seven that are detestable to him: ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ,
17 haughty eyes, a lying tongue, and hands that shed innocent blood, ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,
18 a heart that devises wicked plans, feet that hurry to run to evil, ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
19 a false witness who breathes out lies, and one who sows discord among brothers. ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।
20 My son, keep your father's commandment, and do not forsake your mother's teaching. ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
21 Bind them on your heart always; tie them around your neck. ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ।
22 When you walk, they will lead you; when you lie down, they will watch over you; and when you awake, they will talk with you. ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ,
23 For the commandment is a lamp and the teaching a light, and the reproofs of discipline are the way of life, ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ।
24 to keep you from the evil woman, from the smooth tongue of the adulteress. ਤਾਂ ਜੋ ਉਹ ਤੈਨੂੰ ਬੁਰੀ ਔਰਤ ਤੋਂ, ਅਤੇ ਓਪਰੀ ਦੀ ਜੀਭ ਦੀਆਂ ਭਰਮਾਉਣ ਵਾਲੀਆਂ ਗੱਲਾਂ ਤੋਂ ਬਚਾਉਣ।
25 Do not desire her beauty in your heart, and do not let her capture you with her eyelashes; ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,
26 for the price of a prostitute is only a loaf of bread, but a married woman hunts down a precious life. ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ਼ ਹੋ ਜਾਂਦਾ ਹੈ ਅਤੇ ਪਰਾਈ ਔਰਤ ਅਣਮੋਲ ਜੀਵਨ ਦਾ ਸ਼ਿਕਾਰ ਕਰ ਲੈਂਦੀ ਹੈ।
27 Can a man carry fire next to his chest and his clothes not be burned? ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸਕਦਾ ਹੈ, ਅਤੇ ਉਹ ਦੇ ਕੱਪੜੇ ਨਾ ਸੜਨ?
28 Or can one walk on hot coals and his feet not be scorched? ਕੋਈ ਅੰਗਿਆਰਿਆਂ ਉੱਤੇ ਤੁਰੇ, ਅਤੇ ਉਹ ਦੇ ਪੈਰ ਨਾ ਝੁਲਸਣ?
29 So is he who sleeps with his neighbor's wife; none who touches her will go unpunished. ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨ੍ਹਾਂ ਦੰਡ ਭੋਗੇ ਨਾ ਛੁੱਟੇਗਾ।
30 People do not despise a thief if he steals to satisfy his appetite when he is hungry, ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ,
31 but if he is caught, he will pay sevenfold; he will give all the goods of his house. ਪਰ ਜੇ ਫੜ੍ਹਿਆ ਜਾਵੇ, ਤਾਂ ਉਹ ਨੂੰ ਸੱਤ ਗੁਣਾ ਭਰਨਾ, ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ।
32 He who commits adultery lacks sense; he who does it destroys himself. ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।
33 He will get wounds and dishonor, and his disgrace will not be wiped away. ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।
34 For jealousy makes a man furious, and he will show no mercy in the day of vengeance. ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
35 He will accept no compensation; he will refuse no matter how large the bribe. ਉਹ ਕੋਈ ਮੁਆਵਜ਼ਾ ਕਬੂਲ ਨਹੀਂ ਕਰੇਗਾ, ਅਤੇ ਭਾਵੇਂ ਤੂੰ ਬਹੁਤ ਹਰਜ਼ਾਨਾ ਦੇਵੇਂ ਪਰ ਉਹ ਨਹੀਂ ਮੰਨੇਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]