Skip to content
The Believer's Library

Indian Revised Version (IRV) Punjabi - 2019

Proverbs 7 IRVPun

Show IRVPun only
Verse × ×
1 My son, keep my words, and store up my commandments within you. ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
2 Keep my commandments and live; guard my teaching as the apple of your eye. ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹਿ, ਅਤੇ ਮੇਰੀ ਸਿੱਖਿਆ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।
3 Bind them on your fingers; write them on the tablet of your heart. ਉਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਉਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।
4 Say to wisdom, "You are my sister," and call understanding your dearest friend, ਬੁੱਧ ਨੂੰ ਆਖ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਆਖ, ਤੂੰ ਮੇਰੀ ਸਾਥਣ ਹੈਂ,
5 to keep you from the forbidden woman, from the stranger with her smooth words. ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।
6 For at the window of my house I looked down through my lattice, ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ,
7 and I saw among the naive, I noticed among the young men, a youth who lacked sense, ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,
8 passing through the street near her corner, taking the road to her house, ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ,
9 in the twilight, as the day faded, in the dark of night and gloom. ਦਿਨ ਢਲੇ, ਸ਼ਾਮ ਦੇ ਵੇਲੇ, ਅਤੇ ਕਾਲੀ ਰਾਤ ਦੇ ਹਨੇਰੇ ਵਿੱਚ।
10 And there a woman comes to meet him, dressed like a prostitute, with cunning in her heart. ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ।
11 She is loud and defiant; her feet will not stay at home. ਉਹ ਬੜਬੋਲੀ ਅਤੇ ਮਨ-ਮੱਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।
12 Now in the street, now in the squares, she lurks at every corner. ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ।
13 She grabs him and kisses him, and with a brazen face she says to him: ਸੋ ਉਹ ਨੇ ਉਸ ਨੂੰ ਫੜ੍ਹ ਕੇ ਉਸ ਨੂੰ ਚੁੰਮ ਲਿਆ, ਅਤੇ ਬੇਸ਼ਰਮੀ ਨਾਲ ਉਸ ਨੂੰ ਆਖਿਆ,
14 "I had peace offerings to bring; today I have paid my vows. ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ।
15 So I came out to meet you, to look for you eagerly, and I have found you. ਇਸੇ ਲਈ ਮੈਂ ਤੈਨੂੰ ਮਿਲਣ ਅਤੇ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ।
16 I have spread my bed with coverings, with colored linens from Egypt. ਮੈਂ ਆਪਣੀ ਸੇਜ਼ ਉੱਤੇ ਪਲੰਗ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ:
17 I have perfumed my bed with myrrh, aloes, and cinnamon. ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ।
18 Come, let us drink deep of love until morning; let us lose ourselves in love. ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ, ਲਾਡ-ਪਿਆਰ ਨਾਲ ਅਸੀਂ ਜੀ ਬਹਿਲਾਈਏ,
19 For my husband is not at home; he has gone on a long journey. ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ।
20 He took a bag of money with him and will not come home until the full moon." ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
21 With all her persuasive words she sways him; with her smooth lips she draws him in. ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।
22 All at once he follows her, like an ox going to the slaughter, like a deer stepping into a snare, ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,
23 until an arrow pierces its liver; like a bird darting into a trap, he does not know it will cost him his life. ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।
24 Now then, my sons, listen to me, and pay attention to what I say. ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ।
25 Do not let your heart turn aside to her ways; do not wander into her paths. ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ,
26 For she has brought down many victims; her slain are a mighty multitude. ਕਿਉਂ ਜੋ ਉਹ ਨੇ ਬਹੁਤਿਆਂ ਨੂੰ ਜ਼ਖ਼ਮੀ ਕਰਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ!
27 Her house is the road to the grave, going down to the chambers of death. ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]