Skip to content
The Believer's Library

Indian Revised Version (IRV) Punjabi - 2019

Proverbs 8 IRVPun

Show IRVPun only
Verse × ×
1 Does not Wisdom call out, and understanding raise her voice? ਭਲਾ, ਬੁੱਧ ਨਹੀਂ ਪੁਕਾਰਦੀ? ਭਲਾ, ਸਮਝ ਅਵਾਜ਼ ਨਹੀਂ ਮਾਰਦੀ?
2 Atop the heights along the way, where the paths meet, she takes her stand. ਉਹ ਰਾਹ ਦੇ ਲਾਗੇ ਉੱਚੇ-ਉੱਚੇ ਥਾਵਾਂ ਵਿੱਚ, ਅਤੇ ਚੌਰਾਹਿਆਂ ਵਿੱਚ ਖੜ੍ਹੀ ਹੁੰਦੀ ਹੈ।
3 Beside the gates, at the entrance to the city, at the doorways she cries aloud: ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ, ਅਤੇ ਬੂਹਿਆਂ ਦੇ ਕੋਲ ਉਹ ਹਾਕ ਮਾਰਦੀ ਹੈ,
4 "To you, all people, I call out; my voice reaches all humanity. ਹੇ ਮਨੁੱਖੋ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸ਼ੀਆਂ ਲਈ ਮੇਰੀ ਅਵਾਜ਼ ਹੈ!
5 You who are simple, learn prudence; you who are foolish, gain an understanding heart. ਹੇ ਭੋਲਿਓ, ਹੁਸ਼ਿਆਰੀ ਸਿੱਖੋ, ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ!
6 Listen, for I speak of noble things, and everything I say is right. ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ ਖਰੀਆਂ ਗੱਲਾਂ ਲਈ ਖੁੱਲਣਗੇ,
7 My mouth utters truth, for my lips detest wickedness. ਕਿਉਂ ਜੋ ਮੇਰੀ ਜੀਭ ਸੱਚੋ-ਸੱਚ ਆਖੇਗੀ, ਅਤੇ ਮੇਰੇ ਬੁੱਲ੍ਹਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ ਹੈ।
8 All the words of my mouth are righteous; none of them is twisted or crooked. ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ, ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ।
9 To the one who understands they are all clear, and right to those who find knowledge. ਸਮਝ ਵਾਲੇ ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।
10 Take my instruction instead of silver, and knowledge rather than choice gold, ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,
11 for wisdom is better than jewels, and nothing you desire can compare with her. ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।
12 I, Wisdom, dwell with prudence, and I find knowledge and discretion. ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲਦੀ ਹਾਂ।
13 The fear of our Father is to hate evil. Pride and arrogance, the evil way, and perverse speech I hate. ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
14 Counsel is mine, and sound wisdom; I am understanding; strength is mine. ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
15 By me kings reign, and rulers decree what is just; ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
16 by me princes govern, and nobles—all who rule with justice. ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।
17 I love those who love me, and those who search for me find me. ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।
18 With me are riches and honor, enduring wealth and righteousness. ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।
19 My fruit is better than gold, than the finest gold, and what I yield surpasses choice silver. ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ।
20 I walk in the way of righteousness, along the paths of justice, ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,
21 giving wealth as an inheritance to those who love me, and filling their treasuries. ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦੇਵਾਂ।
22 Our Father brought me forth at the beginning of his way, before his works of old. ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।
23 From ages past I was established, from the beginning, before the earth began. ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ।
24 When there were no deep waters I was brought forth, when there were no springs overflowing with water. ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ, ਜਦ ਵਗਦੇ ਸੋਤੇ ਨਹੀਂ ਸਨ, ਤਦ ਤੋਂ ਹੀ ਮੈਂ ਪੈਦਾ ਹੋਈ।
25 Before the mountains were settled, before the hills, I was brought forth, ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਂ ਪੈਦਾ ਹੋਈ।
26 while he had not yet made the earth and its fields, or the first dust of the world. ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ, ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ।
27 When he set the heavens in place, I was there; when he drew a circle over the face of the deep, ਜਦ ਉਹ ਨੇ ਅਕਾਸ਼ ਸਥਿਰ ਕੀਤੇ, ਮੈਂ ਉੱਥੇ ਹੀ ਸੀ, ਜਦ ਗਹਿਰੇ ਸਾਗਰਾਂ ਉੱਤੇ ਅਕਾਸ਼ ਮੰਡਲ ਠਹਿਰਾਇਆ।
28 when he set the skies in place above, when he established the springs of the deep, ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ,
29 when he set for the sea its boundary so the waters would not cross their limits, when he marked out the foundations of the earth, ਜਦ ਉਹ ਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਤਾਂ ਜੋ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ,
30 then I was beside him as a master craftsman, and I was his daily delight, rejoicing before him always, ਤਦ ਮੈਂ ਰਾਜ ਮਿਸਤਰੀ ਦੇ ਵਾਂਗੂੰ ਉਹ ਦੇ ਨਾਲ ਸੀ, ਮੈਂ ਹਰ ਰੋਜ਼ ਉਸ ਦਾ ਅਨੰਦ ਸੀ, ਹਰ ਵੇਲੇ ਉਹ ਦੇ ਸਾਹਮਣੇ ਮਗਨ ਰਹਿੰਦੀ ਸੀ,
31 rejoicing in his whole world, and delighting in the human family. ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਪ੍ਰਸੰਨ ਰਹਿੰਦੀ, ਅਤੇ ਮੈਂ ਮਨੁੱਖਾਂ ਦੀ ਸੰਗਤੀ ਨਾਲ ਸੁਖੀ ਰਹਿੰਦੀ ਸੀ।
32 And now, my children, listen to me: blessed are those who keep my ways. ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਣਾ ਕਰਦੇ ਹਨ।
33 Listen to instruction and be wise; do not ignore it. ਸਿੱਖਿਆ ਨੂੰ ਸੁਣੋ ਤੇ ਬੁੱਧਵਾਨ ਬਣੋ, ਅਤੇ ਉਸ ਨੂੰ ਅਣਸੁਣੀ ਨਾ ਕਰੋ।
34 Blessed is the one who listens to me, watching daily at my gates, waiting beside my doorway. ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ।
35 For whoever finds me finds life and receives favor from our Father. ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ, ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।
36 But whoever misses me harms his own soul; all who hate me love death." ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ!
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]