Skip to content
The Believer's Library

Indian Revised Version (IRV) Punjabi - 2019

Psalms 1 IRVPun

Side by side with the Father's Heart Bible™

ਪਹਿਲਾ ਭਾਗ

1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ,ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ,ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!

2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ;ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।

3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ,ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ,ਜਿਸ ਦੇ ਪੱਤੇ ਨਹੀਂ ਕੁਮਲਾਉਂਦੇ,ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।

4ਦੁਸ਼ਟ ਅਜਿਹੇ ਨਹੀਂ ਹੁੰਦੇਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ।

5ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ,ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,

6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ,ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]