Skip to content
The Believer's Library

Indian Revised Version (IRV) Punjabi - 2019

Psalms 138 IRVPun

Side by side with the Father's Heart Bible™

ਦਾਊਦ ਦਾ ਭਜਨ।

ਪਰਮੇਸ਼ੁਰ ਦੀ ਕਿਰਪਾ ਲਈ ਧੰਨਵਾਦ ਦੀ ਪ੍ਰਾਰਥਨਾ

1ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ,ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।

2ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ,ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ,ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ!

3ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ,ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।

4ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ,ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ,

5ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ,ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!

6ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ,ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!

7ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ ਰੱਖੇਂਗਾ,ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ,ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।

8ਯਹੋਵਾਹ ਮੇਰਾ ਕੰਮ ਪੂਰਾ ਕਰੇਗਾ,ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ,ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]