Skip to content
The Believer's Library

Indian Revised Version (IRV) Punjabi - 2019

Psalms 146 IRVPun

Side by side with the Father's Heart Bible™

ਮੁਕਤੀਦਾਤਾ ਪਰਮੇਸ਼ੁਰ ਦੀ ਉਸਤਤ

1ਹਲਲੂਯਾਹ! ਹੇ ਮੇਰੀ ਜਾਨ,ਯਹੋਵਾਹ ਦੀ ਉਸਤਤ ਕਰ!

2ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ,ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।

3ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ,ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।

4ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ,ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!

5ਧੰਨ ਉਹ ਹੈਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ,ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!

6ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰਤੇ ਜੋ ਕੁਝ ਉਸ ਵਿੱਚ ਹੈ ਬਣਾਇਆ,ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।

7ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ,ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ,ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।

8ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ,ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ,ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।

9ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ,ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ,ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।

10ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ,ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ।ਹਲਲੂਯਾਹ!

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]