Skip to content
The Believer's Library

Indian Revised Version (IRV) Punjabi - 2019

Psalms 148 IRVPun

Side by side with the Father's Heart Bible™

ਸਾਰੀ ਸ੍ਰਿਸ਼ਟੀ ਪਰਮੇਸ਼ੁਰ ਦੀ ਉਸਤਤ ਕਰੇ

1ਹਲਲੂਯਾਹ!ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ,ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!

2ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ,ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!

3ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ,ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ!

4ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ,ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!

5ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ,ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,

6ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ,ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।

7ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ,ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!

8ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ,ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,

9ਪਰਬਤ ਤੇ ਸਾਰੇ ਟਿੱਬੇ,ਫਲਦਾਰ ਬਿਰਛ ਤੇ ਸਾਰੇ ਦਿਆਰ,

10ਦਰਿੰਦੇ ਤੇ ਸਾਰੇ ਡੰਗਰ,ਘਿੱਸਰਨ ਵਾਲੇ ਤੇ ਪੰਖ ਪੰਛੀ,

11ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ,ਸਰਦਾਰ ਤੇ ਧਰਤੀ ਦੇ ਨਿਆਈਂ,

12ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,

13ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ!ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ,ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,

14ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ,ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ,ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, -ਹਲਲੂਯਾਹ!

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]