Skip to content
The Believer's Library

Indian Revised Version (IRV) Punjabi - 2019

Psalms 2 IRVPun

Side by side with the Father's Heart Bible™

ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਰਾਜਾ

1ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ,ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ?

2ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ,ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,

3ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ,ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ।

4ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ,ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।

5ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ,ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।

6ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।

7ਮੈਂ ਬਚਨ ਦਾ ਪ੍ਰਚਾਰ ਕਰਾਂਗਾ,ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ,ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।

8ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ,ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।

9ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ,ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।

10ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ,ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ।

11ਭੈਅ ਨਾਲ ਯਹੋਵਾਹ ਦੀ ਸੇਵਾ ਕਰੋਅਤੇ ਕੰਬਦੇ-ਕੰਬਦੇ ਅਨੰਦ ਮਨਾਓ,

12ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ,ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ,ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ।ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]