Skip to content
The Believer's Library

Indian Revised Version (IRV) Punjabi - 2019

Psalms 4 IRVPun

Side by side with the Father's Heart Bible™

ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਦਾਊਦ ਦਾ ਭਜਨ।

ਸਹਾਇਤਾ ਦੇ ਲਈ ਸ਼ਾਮ ਦੀ ਪ੍ਰਾਰਥਨਾ

1ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ।ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ,ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।

2ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ,ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।

3ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ।ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।

4ਕੰਬ ਜਾਓ ਅਤੇ ਪਾਪ ਨਾ ਕਰੋ,ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।

5ਧਰਮ ਦੇ ਬਲੀਦਾਨ ਚੜਾਓ,ਅਤੇ ਯਹੋਵਾਹ ਉੱਤੇ ਆਸ ਰੱਖੋ।

6ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ?ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।

7ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ,ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।

8ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ,ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]