Skip to content
The Believer's Library

Indian Revised Version (IRV) Punjabi - 2019

Psalms 5 IRVPun

Side by side with the Father's Heart Bible™

ਪ੍ਰਧਾਨ ਵਜਾਉਣ ਵਾਲੇ ਦੇ ਲਈ: ਬੰਸਰੀਆਂ ਦੇ ਨਾਲ। ਦਾਊਦ ਦਾ ਭਜਨ।

ਸੁਰੱਖਿਆ ਦੇ ਲਈ ਪ੍ਰਾਰਥਨਾ

1ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ,ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ।

2ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ ਮੇਰੀ ਦੁਹਾਈ ਦੀ ਅਵਾਜ਼ ਸੁਣ,ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ।

3ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ,ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।

4ਕਿਉਂਕਿ ਤੂੰ ਅਜਿਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ,ਬਦੀ ਤੇਰੇ ਨਾਲ ਰਹਿ ਨਹੀਂ ਸਕਦੀ।

5ਘਮੰਡੀ ਤੇਰੀਆਂ ਅੱਖਾਂ ਅੱਗੇ ਖੜ੍ਹੇ ਨਹੀਂ ਹੋ ਸਕਦੇ,ਤੂੰ ਸਾਰਿਆਂ ਬਦਕਾਰਾਂ ਨਾਲ ਵੈਰ ਰੱਖਦਾ ਹੈਂ।

6ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ।ਯਹੋਵਾਹ ਖੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।

7ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ,ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।

8ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ,ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,

9ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ,ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ,ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ,ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।

10ਹੇ ਪਰਮੇਸ਼ੁਰ, ਤੂੰ ਉਹਨਾਂ ਨੂੰ ਦੋਸ਼ੀ ਠਹਿਰਾ,ਉਹ ਆਪਣੀਆਂ ਯੋਜਨਾਵਾਂ ਦੇ ਕਾਰਨ ਡਿੱਗ ਪੈਣ,ਉਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਾਰਨ ਉਹਨਾਂ ਨੂੰ ਕੱਢ ਦੇ,ਕਿਉਂ ਜੋ ਉਹ ਤੇਰੇ ਵਿਰੁੱਧ ਵਿਦਰੋਹ ਕਰਦੇ ਹਨ।

11ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ,ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ,ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ।

12ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾਅਤੇ ਆਪਣੀ ਕਿਰਪਾ ਦੀ ਢਾਲ਼ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]