Skip to content
The Believer's Library

Indian Revised Version (IRV) Punjabi - 2019

Romans 1 IRVPun

Show IRVPun only
Verse × ×
1 Paul, a servant of Christ Jesus, called to be an apostle, set apart for the gospel of our Father, ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ।
2 the gospel he promised beforehand through his prophets in the holy Scriptures, ਜਿਸ ਦਾ ਉਸ ਨੇ ਆਪਣੇ ਨਬੀਆਂ ਦੇ ਰਾਹੀਂ ਪਵਿੱਤਰ ਗ੍ਰੰਥ ਵਿੱਚ ਪਹਿਲਾਂ ਹੀ ਬਚਨ ਦਿੱਤਾ ਸੀ।
3 concerning his Son, who in his earthly life was descended from David, ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ।
4 and was declared to be the Son of our Father in power according to the Spirit of holiness by his resurrection from the dead—Jesus Christ our Lord. ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ।
5 Through him we received grace and apostleship for the obedience of faith among all the nations, for his name's sake, ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ।
6 and you also are among those called to belong to Jesus Christ. ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਹੋਣ ਲਈ ਬੁਲਾਏ ਗਏ ਹੋ।
7 To all in Rome, loved by our Father and called his holy people: Grace to you and peace from our Father and the Lord Jesus Christ. ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
8 First, I thank my Father through Jesus Christ for all of you, since your faith is reported worldwide. ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ।
9 For our Father is my witness, whom I serve with my spirit in the gospel of his Son, that I constantly remember you in my prayers, ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ।
10 asking that somehow by our Father's will I may now at last succeed in coming to you. ਅਤੇ ਸਦਾ ਇਹ ਪ੍ਰਾਰਥਨਾ ਕਰਦਾ ਹਾਂ ਜੋ ਕਿਸੇ ਤਰ੍ਹਾਂ ਹੁਣ ਐਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਮਰਜ਼ੀ ਨਾਲ ਮੈਂ ਸਲਾਮਤੀ ਨਾਲ ਤੁਹਾਡੇ ਕੋਲ ਪਹੁੰਚਾਂ।
11 For I long to see you, to share a spiritual gift that strengthens you, ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ।
12 that is, that we may be mutually encouraged by each other's faith, both yours and mine. ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ।
13 I want you to know, brothers and sisters: I often planned to visit you, but was kept from it until now—to reap some harvest among you too, as among the rest of the nations. ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ।
14 I'm obligated to Greeks and non-Greeks, to wise and foolish. ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ।
15 So I am eager to preach the gospel to you also who are in Rome. ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ।
16 I'm not ashamed of the gospel—it is our Father's power for salvation to everyone who believes, to the Jew first, and also the Greek. ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।
17 For in it our Father's righteousness is revealed, from faith to faith, as it is written: "The righteous will live by faith." ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ।
18 For our Father's wrath is revealed from heaven against all human godlessness and injustice, people who suppress the truth by injustice. ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ।
19 What can be known about our Father is evident to them, for he has made it evident to them. ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ।
20 Since the world's creation, his invisible qualities—eternal power and divine nature—are clearly seen, understood from what he made. So they have no excuse. ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।
21 Though they knew our Father, they didn't honor him as God or thank him—instead their thinking became empty, and their senseless hearts grew dark. ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।
22 Claiming to be wise, they became fools, ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ।
23 and exchanged our immortal Father's glory for images shaped like mortal man and birds and animals and reptiles. ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ।
24 So our Father gave them over to their hearts' desires, to impurity, dishonoring their bodies among themselves, ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ।
25 because they traded the truth about our Father for a lie, worshiping and serving the creation instead of the Creator, who is blessed forever. Amen. ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।
26 Because of this, our Father gave them over to shameful desires. Their women exchanged natural relations for unnatural ones. ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ।
27 Likewise, men too abandoned natural relations with women, burning with lust for each other—men committing indecency with men, and receiving in themselves the penalty their error deserved. ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।
28 Since they refused to keep our Father in their knowledge, he handed them over to an unfit mind, to do improper things. ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।
29 They were filled with all injustice, evil, greed, and malice; full of envy, murder, conflict, deceit, and spite; they are gossips, ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ
30 slanderers, haters of our Father, insolent, arrogant, boastful, inventors of evil, disobedient to their parents, ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ।
31 foolish, faithless, heartless, ruthless. ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ।
32 Though they know our Father's righteous decree that those who do such things deserve death, they not only do them but applaud those who do them. ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]