Skip to content
The Believer's Library

Indian Revised Version (IRV) Punjabi - 2019

Romans 2 IRVPun

Show IRVPun only
Verse × ×
1 So you have no excuse, whoever you are, when you judge another—in judging them you condemn yourself, since you do the same things. ਸੋ ਹੇ ਦੋਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈਂ।
2 Now we know that our Father's judgment rightly falls on those who do such things. ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ।
3 Do you think, whoever judges others for such things while doing them yourself, that you'll escape our Father's judgment? ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ?
4 Or do you despise the riches of his kindness and restraint and patience, not realizing that our Father's kindness is meant to lead you to repentance? ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।
5 But because of your hard, unrepentant heart, you are storing up wrath for yourself, for the day of wrath when our Father's righteous judgment will be revealed. ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।
6 He will repay each person according to what they have done. ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ।
7 To those who through persistent good work seek glory, honor, and immortality, he will give eternal life. ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।
8 But those who are self-seeking, reject the truth, and follow wickedness face wrath and rage. ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।
9 Trouble and distress for everyone who does evil—the Jew first, then the Greek, ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ।
10 but glory, honor, and peace for all who do good—Jew first, then Greek too. ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ।
11 For our Father shows no favoritism. ਪਰਮੇਸ਼ੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ।
12 Sinners without the law also perish without it; sinners under the law will be judged by it. ਕਿਉਂਕਿ ਜਿੰਨਿਆਂ ਨੇ ਬਿਨ੍ਹਾਂ ਬਿਵਸਥਾ ਦੇ ਪਾਪ ਕੀਤੇ ਸੋ ਬਿਨ੍ਹਾਂ ਬਿਵਸਥਾ ਦੇ ਨਾਸ ਵੀ ਹੋਣਗੇ ਅਤੇ ਜਿੰਨੀਆਂ ਨੇ ਬਿਵਸਥਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਸੋ ਬਿਵਸਥਾ ਦੇ ਅਨੁਸਾਰ ਹੀ ਉਨ੍ਹਾਂ ਦਾ ਨਿਆਂ ਹੋਵੇਗਾ।
13 For not those who hear the law are righteous before our Father, but those who obey it will be justified. ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।
14 Indeed, when Gentiles, who do not have the law, do by nature what the law requires, the law is at work within them, even though they do not have the law. ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ।
15 They show the law's work written on their hearts, their conscience bearing witness, and their conflicting thoughts accusing or defending them. ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।
16 This happens on the day our Father judges everyone's secrets through Jesus Christ—so my gospel says. ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।
17 But if you call yourself a Jew, rely on the law, and boast in our Father, ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
18 if you know our Father's will and approve what is excellent because you are instructed by the law, ਅਤੇ ਉਹ ਦੀ ਇੱਛਾ ਨੂੰ ਜਾਣਦਾ ਹੈਂ, ਅਤੇ ਬਿਵਸਥਾ ਦੀ ਸਿੱਖਿਆ ਲੈ ਕੇ ਚੰਗੀਆਂ-ਚੰਗੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ।
19 if you're convinced you are a guide for the blind, a light for those in darkness, ਅਤੇ ਤੈਨੂੰ ਵਿਸ਼ਵਾਸ ਹੈ ਕਿ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਹਨ੍ਹੇਰੇ ਵਿੱਚ ਹਨ ਉਹਨਾਂ ਦਾ ਚਾਨਣ ਹਾਂ
20 a corrector of the foolish, teacher of the immature, holding in the law the shape of knowledge and truth. ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਤੇ ਸੱਚ ਦਾ ਸਰੂਪ ਜੋ ਬਿਵਸਥਾ ਵਿੱਚ ਹੈ ਮੇਰੇ ਕੋਲ ਹੈ।
21 You teach others—do you not teach yourself? You preach against stealing—do you steal? ਤਾਂ ਫੇਰ ਤੂੰ ਜੋ ਦੂਜੇ ਨੂੰ ਸਿਖਾਉਂਦਾ ਹੈਂ, ਕੀ ਉਹ ਆਪਣੇ ਆਪ ਨੂੰ ਨਹੀਂ ਸਿਖਾਉਂਦਾ? ਤੂੰ ਜੋ ਉਪਦੇਸ਼ ਕਰਦਾ ਹੈਂ ਕਿ ਚੋਰੀ ਨਾ ਕਰ, ਫਿਰ ਤੂੰ ਆਪ ਕਿਉਂ ਚੋਰੀ ਕਰਦਾ ਹੈਂ?
22 You who tell others not to commit adultery—do you commit it? You who detest idols—do you rob temples? ਤੂੰ ਜੋ ਆਖਦਾ ਹੈਂ ਕਿ, ਵਿਭਚਾਰ ਨਾ ਕਰਨਾ, ਫਿਰ ਤੂੰ ਆਪ ਕਿਉਂ ਵਿਭਚਾਰ ਕਰਦਾ ਹੈਂ? ਤੂੰ ਜੋ ਮੂਰਤੀਆਂ ਤੋਂ ਨਫ਼ਰਤ ਕਰਦਾ ਹੈਂ, ਫਿਰ ਤੂੰ ਆਪ ਕਿਉਂ ਹੈਕਲਾਂ ਨੂੰ ਲੁੱਟਦਾ ਹੈਂ?
23 You who boast in the law, do you dishonor our Father by breaking the law? ਤੂੰ ਜੋ ਬਿਵਸਥਾ ਉੱਤੇ ਘਮੰਡ ਕਰਦਾ ਹੈਂ, ਫਿਰ ਤੂੰ ਕਿਉਂ ਬਿਵਸਥਾ ਦੀ ਉਲੰਘਣਾ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈਂ?
24 As it is written: "Our Father's name is blasphemed among the nations because of you." ਜਿਵੇਂ ਲਿਖਿਆ ਹੋਇਆ ਹੈ ਕਿ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ।
25 Circumcision helps if you keep the law; break it, and your circumcision becomes being uncircumcised. ਸੁੰਨਤ ਤੋਂ ਤਾਂ ਲਾਭ ਹੈ, ਜੇ ਤੂੰ ਬਿਵਸਥਾ ਦੀ ਪਾਲਨਾ ਕਰੇਂ ਜੇ ਤੂੰ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਤੋਂ ਕੀ ਲਾਭ।
26 So if the uncircumcised keep the law's requirements, won't their uncircumcision be counted as circumcision? ਉਪਰੰਤ ਜੇ ਅਸੁੰਨਤੀ ਲੋਕ ਬਿਵਸਥਾ ਦੀਆਂ ਬਿਧੀਆਂ ਦੀ ਪਾਲਨਾ ਕਰਨ, ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ।
27 The physically uncircumcised who keep the law will judge you who, with the letter and circumcision, break the law. ਅਤੇ ਜਿਹੜੇ ਸੁਭਾਓ ਤੋਂ ਅਸੁੰਨਤੀ ਹਨ ਜੇ ਉਹ ਬਿਵਸਥਾ ਨੂੰ ਪੂਰੀ ਕਰਨ ਤਾਂ ਕੀ ਉਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਹੋਇਆ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੈਂ, ਦੋਸ਼ੀ ਨਾ ਠਹਿਰਾਉਣਗੇ?
28 For being a Jew isn't merely about the outside, nor circumcision merely about the body. ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਲੋਕ ਦਿਖਾਵੇ ਲਈ ਹੈ, ਅਤੇ ਨਾ ਉਹ ਸੁੰਨਤ ਹੈ, ਜਿਹੜੀ ਮਾਸ ਦੀ ਵਿਖਾਵੇ ਲਈ ਹੈ।
29 Rather, one is a Jew inwardly, circumcision being of the heart, by the Spirit, not the written code; that one's praise is not from people but from our Father. ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]