Skip to content
The Believer's Library

Indian Revised Version (IRV) Punjabi - 2019

Ruth 1 IRVPun

Show IRVPun only
Verse × ×
1 When the judges ruled, a famine struck the land, and a man from Bethlehem in Judah went with his wife and two sons to stay a while in the fields of Moab. ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ।
2 The man was named Elimelech, his wife Naomi, and his two sons Mahlon and Chilion—Ephrathites from Bethlehem in Judah. They went to the territory of Moab and stayed there. ਉਸ ਮਨੁੱਖ ਦਾ ਨਾਮ ਅਲੀਮਲਕ ਅਤੇ ਉਸ ਦੀ ਪਤਨੀ ਦਾ ਨਾਮ ਨਾਓਮੀ ਸੀ, ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਓਨ ਸਨ। ਇਹ ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦੇ ਅਫਰਾਥੀ ਸਮੂਹ ਦੇ ਸਨ ਅਤੇ ਉਹ ਮੋਆਬ ਦੇ ਦੇਸ ਵਿੱਚ ਆ ਕੇ ਉੱਥੇ ਰਹਿਣ ਲੱਗੇ।
3 Then Elimelech, Naomi's husband, died, and she was left with her two sons. ਜਦ ਉਹ ਮੋਆਬ ਵਿੱਚ ਹੀ ਸਨ, ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਨਾਓਮੀ ਅਤੇ ਉਸ ਦੇ ਦੋਵੇਂ ਪੁੱਤਰ ਰਹਿ ਗਏ l
4 They married Moabite women—Orpah and Ruth—and lived there about ten years. ਉਨ੍ਹਾਂ ਦੋਹਾਂ ਪੁੱਤਰਾਂ ਨੇ ਮੋਆਬ ਦੀਆਂ ਕੁਆਰੀਆਂ ਵਿੱਚੋਂ ਇੱਕ-ਇੱਕ ਕੁਆਰੀ ਨਾਲ ਵਿਆਹ ਕਰਵਾ ਲਿਆ। ਇੱਕ ਦਾ ਨਾਮ ਆਰਪਾਹ, ਦੂਜੀ ਦਾ ਨਾਮ ਰੂਥ ਸੀ ਅਤੇ ਉਹ ਲੱਗਭੱਗ ਦਸ ਸਾਲ ਤੱਕ ਉੱਥੇ ਰਹੇ।
5 Both Mahlon and Chilion also died, and Naomi was left without her two children and husband. ਇਸ ਤੋਂ ਬਾਦ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ। ਨਾਓਮੀ ਆਪਣੇ ਦੋਵੇਂ ਪੁੱਤਰਾਂ ਅਤੇ ਪਤੀ ਤੋਂ ਬਿਨ੍ਹਾਂ ਇਕੱਲੀ ਰਹਿ ਗਈ।
6 In Moab's fields, Naomi heard that our Father had attended his people, giving them food, so she set out with her two daughters-in-law to return from there. ਤਦ ਕੁਝ ਦਿਨਾਂ ਤੋਂ ਬਾਅਦ, ਨਾਓਮੀ ਆਪਣੀਆਂ ਦੋਵੇਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਕਿ ਯਹੋਵਾਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ।
7 She left the place where she had been, with her two daughters-in-law, and they went on the road back to the land of Judah. ਇਸ ਲਈ ਉਹ ਉਸ ਸਥਾਨ ਤੋਂ ਜਿੱਥੇ ਉਹ ਰਹਿੰਦੀ ਸੀ, ਆਪਣੀ ਦੋਵੇਂ ਨੂੰਹਾਂ ਦੇ ਨਾਲ ਤੁਰ ਪਈ ਅਤੇ ਯਹੂਦਾਹ ਦੇ ਦੇਸ ਨੂੰ ਮੁੜ ਜਾਣ ਲਈ ਸਫ਼ਰ ਸ਼ੁਰੂ ਕੀਤਾ।
8 Naomi told her two daughters-in-law, "Return, each to your mother's home. May our Father deal kindly with you, as you dealt with the dead and with me. ਨਾਓਮੀ ਨੇ ਆਪਣੀਆਂ ਨੂੰਹਾਂ ਨੂੰ ਕਿਹਾ, “ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਘਰ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਦਯਾ ਕਰੇ।
9 May our Father give each of you rest in another husband's home." Then she kissed them, and they wept aloud. ਯਹੋਵਾਹ ਅਜਿਹਾ ਕਰੇ ਕਿ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਈਆਂ।
10 And they said to her, "No—we will return with you to your people." ਫੇਰ ਉਨ੍ਹਾਂ ਨੇ ਉਸ ਨੂੰ ਕਿਹਾ, “ਸੱਚ-ਮੁੱਚ ਅਸੀਂ ਤੇਰੇ ਨਾਲ, ਤੇਰੇ ਲੋਕਾਂ ਦੇ ਵਿੱਚ ਜਾਵਾਂਗੀਆਂ।”
11 Naomi said, "Go back, my daughters. Why go with me? Do I have more sons in my womb to become your husbands? ਅੱਗੋਂ ਨਾਓਮੀ ਨੇ ਕਿਹਾ, “ਹੇ ਮੇਰੀ ਧੀਓ, ਵਾਪਸ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਭਲਾ, ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ?
12 Return, my daughters, go, for I'm too old to marry. Even if I said there's still hope, even if I had a husband tonight and bore sons, ਹੇ ਮੇਰੀਓ ਧੀਓ, ਵਾਪਸ ਚਲੀਆਂ ਜਾਓ, ਕਿਉਂਕਿ ਮੈਂ ਬਹੁਤ ਬੁੱਢੀ ਹਾਂ ਅਤੇ ਪਤੀ ਕਰਨ ਦੇ ਯੋਗ ਨਹੀਂ ਹਾਂ, ਜੇ ਮੈਂ ਆਖਾਂ ਕਿ ਮੈਨੂੰ ਆਸ ਹੈ ਕਿ ਜੇਕਰ ਅੱਜ ਦੀ ਰਾਤ ਮੇਰਾ ਪਤੀ ਹੁੰਦਾ ਅਤੇ ਮੈਂ ਮੁੰਡੇ ਜੰਮਦੀ
13 would you wait for them until grown? Would you stay unmarried for them? No, my daughters—it's far more bitter for me than you, since our Father's hand has turned against me." ਤਾਂ ਵੀ ਜਦ ਤੱਕ ਉਹ ਵੱਡੇ ਹੁੰਦੇ ਭਲਾ, ਤਦ ਤੱਕ ਤੁਸੀਂ ਉਡੀਕਦੀਆਂ ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ ਮੇਰੀ ਧੀਓ, ਅਜਿਹਾ ਨਾ ਹੋਵੇ, ਕਿਉਂਕਿ ਮੇਰਾ ਦੁੱਖ ਤੁਹਾਡੇ ਦੁੱਖ ਨਾਲੋਂ ਬਹੁਤ ਵੱਡਾ ਹੈ, ਕਿਉਂ ਜੋ ਯਹੋਵਾਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ।”
14 At this they wept aloud again. Then Orpah kissed her mother-in-law goodbye, but Ruth clung to her. ਤਦ ਉਹ ਫਿਰ ਉੱਚੀ ਅਵਾਜ਼ ਨਾਲ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਨੇ ਨਾਓਮੀ ਨੂੰ ਨਾ ਛੱਡਿਆ।
15 Naomi said, "Look, your sister-in-law went back to her people and her gods. Go back with her." ਤਦ ਨਾਓਮੀ ਨੇ ਰੂਥ ਨੂੰ ਕਿਹਾ, “ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ।”
16 Ruth said, "Don't push me to leave you or turn back from following you. Where you go, I'll go; where you stay, I'll stay. Your people will be my people, and your God my God. ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ,
17 Where you die I will die, and there I will be buried. May our Father punish me ever so severely if anything but death separates you and me." ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ l ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।”
18 When Naomi saw that Ruth was determined to go with her, she said no more to her. ਜਦ ਨਾਓਮੀ ਨੇ ਵੇਖਿਆ ਕਿ ਰੂਥ ਨੇ ਉਸ ਦੇ ਨਾਲ ਜਾਣ ਲਈ ਆਪਣੇ ਮਨ ਵਿੱਚ ਠਾਣ ਲਿਆ ਹੈ ਤਾਂ ਉਹ ਉਸ ਨੂੰ ਵਾਪਸ ਜਾਣ ਨੂੰ ਆਖਣ ਤੋਂ ਹਟ ਗਈ।
19 So both of them traveled until they reached Bethlehem. When they entered Bethlehem, the whole town stirred over them, and the women said, "Is this Naomi?" ਤਦ ਉਹ ਦੋਵੇਂ ਤੁਰ ਪਈਆਂ ਅਤੇ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਪਹੁੰਚੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲ਼ਾ ਪੈ ਗਿਆ ਅਤੇ ਇਸਤਰੀਆਂ ਕਹਿਣ ਲੱਗੀਆਂ, “ਕੀ ਇਹ ਨਾਓਮੀ ਹੈ?”
20 "Don't call me Naomi," she said. "Call me Mara—the Almighty has dealt very bitterly with me. ਨਾਓਮੀ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਨਾਓਮੀ ਨਾ ਕਹੋ, ਮੈਨੂੰ ‘ਮਾਰਾ’ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ।
21 I went away full, but our Father has brought me back empty. Why call me Naomi, when our Father has afflicted me and the Almighty has brought misfortune upon me?" ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਹੋਵਾਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਕਹਿੰਦੀਆਂ ਹੋ? ਤੁਸੀਂ ਵੇਖਦੇ ਹੋ, ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ।”
22 So Naomi returned from the fields of Moab with Ruth the Moabite, her daughter-in-law, who came back with her. They reached Bethlehem as barley harvest began. ਗੱਲ ਕਾਹਦੀ, ਨਾਓਮੀ ਅਤੇ ਉਸ ਦੀ ਨੂੰਹ ਮੋਆਬਣ ਰੂਥ, ਮੋਆਬ ਦੇ ਦੇਸ ਤੋਂ ਵਾਪਸ ਆਈਆਂ ਅਤੇ ਜੌਂ ਦੀ ਵਾਢੀ ਦੇ ਦਿਨਾਂ ਵਿੱਚ ਬੈਤਲਹਮ ਨੂੰ ਪਹੁੰਚੀਆਂ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]