Skip to content
The Believer's Library

Indian Revised Version (IRV) Punjabi - 2019

Ruth 2 IRVPun

Show IRVPun only
Verse × ×
1 Naomi had a relative through her husband, a prominent, wealthy man from Elimelech's clan, named Boaz. ਨਾਓਮੀ ਦੇ ਪਤੀ ਦਾ ਇੱਕ ਰਿਸ਼ਤੇਦਾਰ ਸੀ, ਜੋ ਅਲੀਮਲਕ ਦੇ ਘਰਾਣੇ ਵਿੱਚ ਬਹੁਤ ਧਨਵਾਨ ਸੀ ਅਤੇ ਉਹ ਦਾ ਨਾਮ ਬੋਅਜ਼ ਸੀ।
2 Ruth the Moabite said to Naomi, "Let me glean grain behind anyone who favors me." She said, "Go, my daughter." ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!”
3 So she went out and gleaned behind the harvesters, and she happened to come to the field belonging to Boaz, of Elimelech's family. ਤਦ ਉਹ ਗਈ ਅਤੇ ਖੇਤ ਵਿੱਚ ਜਾ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ ਅਤੇ ਸਬੱਬ ਨਾਲ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।
4 Just then Boaz came from Bethlehem, telling the harvesters, "May our Father be with you." "Our Father bless you," they replied. ਅਤੇ ਵੇਖੋ, ਜਦ ਬੋਅਜ਼ ਬੈਤਲਹਮ ਤੋਂ ਆਇਆ ਤਾਂ ਵਾਢਿਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਨਾਲ ਹੋਵੇ” ਅਤੇ ਉਨ੍ਹਾਂ ਨੇ ਉੱਤਰ ਦਿੱਤਾ, “ਯਹੋਵਾਹ ਤੁਹਾਨੂੰ ਅਸੀਸ ਦੇਵੇ।”
5 Then Boaz said to his foreman, "Whose young woman is this?" ਫਿਰ ਬੋਅਜ਼ ਨੇ ਉਸ ਸੇਵਕ ਤੋਂ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਪੁੱਛਿਆ, “ਇਹ ਕਿਸ ਦੀ ਕੁੜੀ ਹੈ?”
6 The foreman answered, "She's the young Moabite woman who returned with Naomi from Moab's country. ਸੇਵਕ ਨੇ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਉੱਤਰ ਦੇ ਕੇ ਆਖਿਆ, “ਇਹ ਮੋਆਬਣ ਕੁੜੀ ਹੈ, ਜੋ ਨਾਓਮੀ ਦੇ ਨਾਲ ਮੋਆਬ ਦੇਸ ਤੋਂ ਆਈ ਹੈ।”
7 She said, 'Please let me glean and gather among the sheaves behind the harvesters.' She came and has stayed from morning till now, resting only briefly in the shelter." ਉਸ ਨੇ ਸਾਨੂੰ ਕਿਹਾ, “ਮੈਨੂੰ ਵਾਢਿਆਂ ਦੇ ਪਿੱਛੇ ਪੂਲਿਆਂ ਦੇ ਵਿਚਕਾਰ ਸਿੱਟੇ ਚੁਗਣ ਅਤੇ ਇਕੱਠਾ ਕਰਨ ਦਿਓ?” ਤਦ ਉਹ ਆਈ ਅਤੇ ਸਵੇਰ ਤੋਂ ਹੁਣ ਤੱਕ ਕੰਮ ਵਿੱਚ ਲੱਗੀ ਰਹੀ, ਥੋੜਾ ਜਿਹਾ ਅਰਾਮ ਕਰਨ ਲਈ ਕੋਠਰੀ ਵਿੱਚ ਠਹਿਰੀ।
8 Boaz said to Ruth, "Listen, my daughter. Don't glean in another field or leave here; stay close to my young women. ਤਦ ਬੋਅਜ਼ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਤੂੰ ਮੇਰੀ ਗੱਲ ਸੁਣ? ਤੂੰ ਹੋਰ ਕਿਸੇ ਦੇ ਖੇਤ ਵਿੱਚ ਸਿੱਟੇ ਚੁਗਣ ਲਈ ਨਾ ਜਾਵੀਂ ਅਤੇ ਇੱਥੋਂ ਨਾ ਨਿੱਕਲ ਸਗੋਂ ਇਸੇ ਤਰ੍ਹਾਂ ਮੇਰੀਆਂ ਦਾਸੀਆਂ ਦੇ ਨਾਲ-ਨਾਲ ਰਹਿ।
9 Watch the field they harvest and follow behind them. I've told the young men not to touch you. When thirsty, drink from the jars the young men filled." ਇਸੇ ਖੇਤ ਵੱਲ, ਜਿਸ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਮੇਰੀਆਂ ਦਾਸੀਆਂ ਦੇ ਪਿੱਛੇ-ਪਿੱਛੇ ਤੁਰਦੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ, ਕਿ ਉਹ ਤੈਨੂੰ ਨਾ ਛੇੜਨ ਅਤੇ ਜਦੋਂ ਤੈਨੂੰ ਪਿਆਸ ਲੱਗੇ ਤਾਂ ਉਨ੍ਹਾਂ ਘੜਿਆਂ ਵਿੱਚੋਂ ਜਾ ਕੇ ਪੀ ਲਵੀਂ ਜੋ ਮੇਰੇ ਜੁਆਨਾਂ ਨੇ ਭਰੇ ਹਨ।”
10 She bowed facedown to the ground and asked him, "Why have I found favor in your eyes that you notice me, a foreigner?" ਤਦ ਰੂਥ ਨੇ ਮੂੰਹ ਦੇ ਭਾਰ ਧਰਤੀ ਉੱਤੇ ਝੁੱਕ ਕੇ ਮੱਥਾ ਟੇਕਿਆ ਅਤੇ ਕਿਹਾ, “ਕੀ ਕਾਰਨ ਹੈ ਜੋ ਮੈਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਅਤੇ ਤੂੰ ਮੇਰੇ ਵੱਲ ਧਿਆਨ ਕੀਤਾ? ਮੈਂ ਤਾਂ ਪਰਦੇਸਣ ਹਾਂ।”
11 Boaz answered, "I've heard all you did for your mother-in-law since your husband died—how you left your father, mother, and homeland to come to a people you didn't know before. ਤਦ ਬੋਅਜ਼ ਨੇ ਉੱਤਰ ਦੇ ਕੇ ਉਸ ਨੂੰ ਕਿਹਾ, “ਮੈਨੂੰ ਉਸ ਸਾਰੀ ਗੱਲ ਦੀ ਖ਼ਬਰ ਹੈ ਜੋ ਤੂੰ ਆਪਣੇ ਪਤੀ ਦੇ ਮਰਨ ਤੋਂ ਬਾਅਦ ਆਪਣੀ ਸੱਸ ਨਾਲ ਕੀਤੀ ਅਤੇ ਕਿਸ ਤਰ੍ਹਾਂ ਤੂੰ ਆਪਣੇ ਮਾਤਾ-ਪਿਤਾ ਅਤੇ ਆਪਣੀ ਜਨਮ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ, ਜਿਨ੍ਹਾਂ ਨੂੰ ਤੂੰ ਪਹਿਲਾਂ ਨਹੀਂ ਜਾਣਦੀ ਸੀ।
12 May our Father repay your deed; may our Father, the God of Israel, under whose wings you've come for refuge, reward you fully." ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ।”
13 "May I find favor in your eyes, my lord," she said, "for you've comforted me and spoken kindly to your servant, though I'm not one of your servants." ਤਦ ਰੂਥ ਨੇ ਕਿਹਾ, “ਹੇ ਮੇਰੇ ਸੁਆਮੀ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ। ਤੁਸੀਂ ਮੈਨੂੰ ਤਸੱਲੀ ਦਿੱਤੀ ਹੈ ਅਤੇ ਤੁਸੀਂ ਆਪਣੀ ਦਾਸੀ ਨਾਲ ਦਿਆਲਤਾ ਨਾਲ ਗੱਲਾਂ ਕੀਤੀਆਂ, ਭਾਵੇਂ ਮੈਂ ਤੁਹਾਡੀ ਦਾਸੀਆਂ ਵਿੱਚੋਂ ਇੱਕ ਵਰਗੀ ਵੀ ਨਹੀਂ ਹਾਂ।”
14 At mealtime Boaz said, "Come here, eat some bread, dip your piece in the wine vinegar." She sat beside the harvesters; he passed her roasted grain. She ate her fill and had some left. ਫਿਰ ਰੋਟੀ ਖਾਣ ਦੇ ਸਮੇਂ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਤਦ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਰੱਖੇ, ਤਾਂ ਉਹ ਨੇ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।
15 When she rose to glean, Boaz ordered his young men, "Let her glean even among the sheaves; don't shame her. ਜਦ ਉਹ ਸਿੱਟੇ ਚੁਗਣ ਲਈ ਉੱਠੀ ਤਾਂ ਬੋਅਜ਼ ਨੇ ਆਪਣੇ ਜੁਆਨਾਂ ਨੂੰ ਹੁਕਮ ਦਿੱਤਾ ਕਿ ਉਸ ਨੂੰ ਪੂਲਿਆਂ ਦੇ ਵਿੱਚ ਚੁਗਣ ਦੇਣ ਅਤੇ ਸ਼ਰਮਿੰਦਾ ਨਾ ਕਰਨ
16 Instead, pull stalks from the bundles for her and leave them for her to pick up, and don't correct her." ਸਗੋਂ ਪੂਲਿਆਂ ਵਿੱਚੋਂ ਜਾਣ ਬੁੱਝ ਕੇ ਉਹ ਦੇ ਲਈ ਕੁਝ ਡੇਗਦੇ ਜਾਓ ਅਤੇ ਉਸ ਦੇ ਚੁਗਣ ਲਈ ਛੱਡ ਦਿਓ, ਅਤੇ ਕੋਈ ਉਸ ਨੂੰ ਨਾ ਝਿੜਕੇ।
17 She gleaned in the field till evening, then beat out what she'd gathered—about twenty quarts of barley. ਤਦ ਉਹ ਸ਼ਾਮ ਤੱਕ ਖੇਤ ਵਿੱਚ ਚੁਗਦੀ ਰਹੀ; ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਸ ਨੂੰ ਕੁੱਟਿਆ ਅਤੇ ਉਹ ਬੱਤੀ ਸੇਰ ਜੌਂ ਹੋਏ।
18 She carried it to town; her mother-in-law saw how much she'd gleaned. She also brought out and gave her what she'd saved after eating her fill. ਤਦ ਉਹ ਉਸ ਨੂੰ ਚੁੱਕ ਕੇ ਨਗਰ ਵਿੱਚ ਗਈ, ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਹ ਸਭ ਉਸ ਦੀ ਸੱਸ ਨੇ ਵੇਖਿਆ, ਅਤੇ ਉਹ ਦਾਣੇ ਜਿਹੜੇ ਉਸ ਨੇ ਰੱਜ ਕੇ ਖਾਣ ਤੋਂ ਬਾਅਦ ਬਚਾ ਕੇ ਰੱਖ ਲਏ ਸਨ, ਆਪਣੀ ਸੱਸ ਨੂੰ ਦਿੱਤੇ।
19 Her mother-in-law asked, "Where did you gather today? Where did you work? Blessed be the man who noticed you!" Ruth named whose field: "The man I worked with today is Boaz." ਫੇਰ ਉਹ ਦੀ ਸੱਸ ਨੇ ਉਸ ਤੋਂ ਪੁੱਛਿਆ, “ਤੂੰ ਅੱਜ ਕਿੱਥੋਂ ਸਿੱਟੇ ਚੁਗੇ ਅਤੇ ਕਿੱਥੇ ਕੰਮ-ਧੰਦਾ ਕੀਤਾ? ਧੰਨ ਹੈ ਉਹ ਜਿਸ ਨੇ ਤੇਰੀ ਖ਼ਬਰ ਲਈ ਹੈ।” ਤਦ ਉਸ ਨੇ ਆਪਣੀ ਸੱਸ ਨੂੰ ਉਹ ਦੇ ਬਾਰੇ; ਜਿਸ ਦੇ ਕੋਲ ਕੰਮ-ਧੰਦਾ ਕੀਤਾ ਸੀ, ਦੱਸ ਕੇ ਆਖਿਆ, ਉਸ ਮਨੁੱਖ ਦਾ ਨਾਮ ਬੋਅਜ਼ ਹੈ, ਜਿਸ ਦੇ ਕੋਲ ਮੈਂ ਅੱਜ ਕੰਮ-ਧੰਦਾ ਕਰਦੀ ਰਹੀ।
20 Naomi told her daughter-in-law, "May our Father bless him, whose kindness hasn't left the living or the dead." She added, "He's a close relative, one of our redeemers." ਤਦ ਨਾਓਮੀ ਨੇ ਆਪਣੀ ਨੂੰਹ ਨੂੰ ਕਿਹਾ, “ਉਹ ਯਹੋਵਾਹ ਵੱਲੋਂ ਮੁਬਾਰਕ ਹੋਵੇ, ਜਿਸ ਨੇ ਜੀਉਂਦਿਆਂ ਅਤੇ ਮੋਇਆਂ ਨੂੰ ਆਪਣੀ ਕਿਰਪਾ ਤੋਂ ਖ਼ਾਲੀ ਨਹੀਂ ਰੱਖਿਆ।” ਫੇਰ ਨਾਓਮੀ ਨੇ ਉਸ ਨੂੰ ਦੱਸਿਆ, ਇਹ ਮਨੁੱਖ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਸਗੋਂ ਉਨ੍ਹਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਾਡੀ ਜ਼ਮੀਨ ਛੁਡਾਉਣ ਦਾ ਅਧਿਕਾਰ ਹੈ।
21 Then Ruth the Moabite said, "He even told me, 'Stay with my workers until they finish all my harvest.'" ਤਦ ਮੋਆਬਣ ਰੂਥ ਬੋਲੀ, “ਉਸ ਨੇ ਮੈਨੂੰ ਇਹ ਵੀ ਕਿਹਾ ਕਿ ਜਦ ਤੱਕ ਮੇਰੀਆਂ ਵਾਢੀਆਂ ਨਾ ਹੋ ਜਾਣ ਤਦ ਤੱਕ ਤੂੰ ਮੇਰਿਆਂ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।”
22 Naomi told her daughter-in-law Ruth, "Good, my daughter—go out with his young women, so you won't be harmed in another field." ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਇਹ ਚੰਗੀ ਗੱਲ ਹੈ ਕਿ ਤੂੰ ਉਸ ਦੀਆਂ ਦਾਸੀਆਂ ਦੇ ਨਾਲ ਜਾਇਆ ਕਰੇਂ ਕਿਉਂ ਜੋ ਕਿਸੇ ਹੋਰ ਦੇ ਖੇਤ ਵਿੱਚ ਜਾਣਾ ਤੇਰੇ ਲਈ ਨੁਕਸਾਨਦੇਹ ਹੋ ਸਕਦਾ ਹੈ।”
23 She stayed close to Boaz's young women, gleaning until the barley and wheat harvests ended, and lived with her mother-in-law. ਇਸ ਲਈ ਜਦ ਤੱਕ ਜੌਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ, ਉਹ ਬੋਅਜ਼ ਦੀਆਂ ਦਾਸੀਆਂ ਦੇ ਨਾਲ-ਨਾਲ ਲੱਗੀ ਰਹੀ ਅਤੇ ਉਹ ਆਪਣੀ ਸੱਸ ਦੇ ਕੋਲ ਵੱਸੀ ਰਹੀ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]