Skip to content
The Believer's Library

Indian Revised Version (IRV) Punjabi - 2019

Ruth 3 IRVPun

Show IRVPun only
Verse × ×
1 Then her mother-in-law Naomi said, "My daughter, shouldn't I seek a home for you, so it goes well for you? ਇੱਕ ਦਿਨ ਉਸ ਦੀ ਸੱਸ ਨਾਓਮੀ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਕੀ ਮੈਂ ਤੇਰੇ ਲਈ ਕੋਈ ਘਰ ਨਾ ਲੱਭਾਂ, ਜੋ ਤੇਰਾ ਭਲਾ ਹੋਵੇ?
2 Isn't Boaz, whose young women you were with, our relative? Tonight he winnows barley at the threshing floor. ਭਲਾ, ਹੁਣ ਬੋਅਜ਼ ਸਾਡੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਨਹੀਂ, ਜਿਸ ਦੀਆਂ ਦਾਸੀਆਂ ਦੇ ਨਾਲ ਤੂੰ ਰਹੀ ਸੀ? ਵੇਖ, ਉਹ ਅੱਜ ਰਾਤ ਪਿੜ ਵਿੱਚ ਜੌਂ ਛੱਟੇਂਗਾ,
3 Wash, perfume yourself, put on your cloak, and go down to the threshing floor. Don't reveal yourself to the man until he finishes eating and drinking. ਸੋ ਤੂੰ ਇਸ਼ਨਾਨ ਕਰ ਅਤੇ ਤੇਲ ਲਾ ਅਤੇ ਆਪਣੇ ਚੰਗੇ ਬਸਤਰ ਪਾ ਕੇ ਪਿੜ ਵੱਲ ਜਾ ਅਤੇ ਜਦ ਤੱਕ ਉਹ ਖਾ ਪੀ ਨਾ ਚੁੱਕੇ ਤਦ ਤੱਕ ਆਪਣੇ ਆਪ ਨੂੰ ਉਸ ਮਨੁੱਖ ਅੱਗੇ ਪ੍ਰਗਟ ਨਾ ਕਰੀਂ।
4 When he lies down, note the place; go uncover his feet and lie down—he'll tell you what to do." ਅਤੇ ਜਦ ਬੋਅਜ਼ ਲੇਟ ਜਾਵੇ ਤਾਂ ਉਸ ਸਥਾਨ ਦਾ ਜਿੱਥੇ ਉਹ ਲੇਟੇਗਾ ਤੂੰ ਧਿਆਨ ਰੱਖੀਂ। ਫੇਰ ਤੂੰ ਅੰਦਰ ਜਾ ਕੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਹੀ ਲੇਟ ਜਾਵੀਂ ਅਤੇ ਫਿਰ ਉਹ ਸਭ ਕੁਝ ਜੋ ਤੂੰ ਕਰਨਾ ਹੈ, ਤੈਨੂੰ ਆਪ ਹੀ ਦੱਸੇਗਾ।”
5 And Ruth said to her, "All that you say I will do." ਰੂਥ ਨੇ ਆਪਣੀ ਸੱਸ ਨੂੰ ਕਿਹਾ, “ਜੋ ਕੁਝ ਤੂੰ ਮੈਨੂੰ ਕਿਹਾ ਹੈ, ਮੈਂ ਸਭ ਕਰਾਂਗੀ।”
6 So she went down to the threshing floor and did everything her mother-in-law had told her. ਇਸ ਤੋਂ ਬਾਦ, ਉਹ ਪਿੜ ਵੱਲ ਚਲੀ ਗਈ ਅਤੇ ਜੋ ਕੁਝ ਉਹ ਦੀ ਸੱਸ ਨੇ ਆਗਿਆ ਦਿੱਤੀ ਸੀ, ਉਹ ਸਭ ਕੁਝ ਉਸ ਨੇ ਕੀਤਾ।
7 Boaz ate, drank, and felt good, then lay down at the end of the grain heap. She came secretly, uncovered his feet, and lay down. ਜਦ ਬੋਅਜ਼ ਖਾ ਪੀ ਚੁੱਕਿਆ ਅਤੇ ਉਸ ਦਾ ਮਨ ਅਨੰਦ ਹੋਇਆ ਤਾਂ ਉਹ ਅਨਾਜ ਦੇ ਢੇਰ ਦੇ ਇੱਕ ਪਾਸੇ ਵੱਲ ਜਾ ਕੇ ਲੰਮਾ ਪੈ ਗਿਆ, ਤਦ ਰੂਥ ਚੁੱਪ-ਚੁਪੀਤੇ ਆਈ ਅਤੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਲੇਟ ਗਈ।
8 At midnight the man was startled, turned over, and there lay a woman at his feet! ਫਿਰ ਅਜਿਹਾ ਹੋਇਆ ਕਿ ਅੱਧੀ ਰਾਤ ਨੂੰ ਉਹ ਮਨੁੱਖ ਚੌਂਕ ਗਿਆ ਅਤੇ ਪਾਸਾ ਪਰਤ ਕੇ ਵੇਖਿਆ ਕਿ ਇੱਕ ਇਸਤਰੀ ਉਸ ਦੇ ਪੈਰਾਂ ਕੋਲ ਲੇਟੀ ਹੋਈ ਹੈ।
9 "Who are you?" he asked. "I am Ruth, your servant," she said. "Spread your cloak's corner over your servant, for you are a redeemer." ਬੋਅਜ਼ ਨੇ ਪੁੱਛਿਆ, “ਤੂੰ ਕੌਣ ਹੈਂ?” ਉਹ ਬੋਲੀ, “ਮੈਂ ਤੁਹਾਡੀ ਦਾਸੀ ਰੂਥ ਹਾਂ, ਤੁਸੀਂ ਆਪਣੀ ਦਾਸੀ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਉ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।”
10 He said, "Blessed are you by our Father, my daughter. This last kindness is better than the first, since you didn't chase young men, poor or rich. ਬੋਅਜ਼ ਨੇ ਕਿਹਾ, “ਹੇ ਮੇਰੀਏ ਧੀਏ, ਯਹੋਵਾਹ ਤੈਨੂੰ ਅਸੀਸ ਦੇਵੇ ਕਿਉਂ ਜੋ ਤੂੰ ਪਹਿਲਾਂ ਨਾਲੋਂ, ਅੰਤ ਵਿੱਚ ਵੱਧ ਕਿਰਪਾ ਵਿਖਾਈ ਹੈ, ਇਸ ਲਈ ਜੋ ਤੂੰ ਗੱਭਰੂਆਂ ਦੇ ਪਿੱਛੇ ਨਹੀਂ ਲੱਗੀ, ਭਾਵੇਂ ਧਨਵਾਨ ਹੋਣ ਭਾਵੇਂ ਗਰੀਬ।
11 Now, my daughter, don't be afraid. I'll do all you ask, for my whole town knows you're a worthy woman. ਇਸ ਲਈ ਹੁਣ ਹੇ ਮੇਰੀ ਧੀਏ, ਨਾ ਡਰ। ਮੈਂ ਉਹ ਸਭ ਕੁਝ ਜੋ ਤੂੰ ਮੰਗਦੀ ਹੈਂ, ਤੇਰੇ ਲਈ ਕਰਾਂਗਾ ਕਿਉਂ ਜੋ ਮੇਰੇ ਨਗਰ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਭਲੀ ਇਸਤਰੀ ਹੈਂ।
12 Now it is true that I am a redeemer, yet there is a redeemer nearer than I. ਇਹ ਗੱਲ ਤਾਂ ਸੱਚ ਹੈ ਕਿ ਮੈਂ ਛੁਡਾਉਣ ਵਾਲਾ ਹਾਂ ਪਰ ਇੱਕ ਹੋਰ ਛੁਡਾਉਣ ਵਾਲਾ ਹੈ, ਜੋ ਮੇਰੇ ਨਾਲੋਂ ਵੀ ਨਜ਼ਦੀਕ ਦਾ ਹੈ।
13 Stay tonight. In the morning, if he'll redeem you—good, let him redeem. If not, as our Father lives, I will redeem you. Lie down until morning." ਅੱਜ ਦੀ ਰਾਤ ਠਹਿਰ ਜਾ ਅਤੇ ਸਵੇਰ ਨੂੰ ਜੇ ਉਹ ਤੇਰੇ ਲਈ ਛੁਡਾਉਣ ਦਾ ਕੰਮ ਕਰੇ ਤਾਂ ਚੰਗਾ, ਉਹ ਛੁਡਾਵੇ, ਪਰ ਜੇ ਉਹ ਛੁਡਾਉਣਾ ਨਾ ਚਾਹੇ ਤਾਂ ਮੈਂ ਇਹ ਕੰਮ ਕਰਾਂਗਾ, ਮੈਂ ਜੀਉਂਦੇ ਯਹੋਵਾਹ ਦੀ ਸਹੁੰ ਖਾਂਦਾ ਹਾਂ। ਤੂੰ ਸਵੇਰ ਤੱਕ ਇੱਥੇ ਹੀ ਲੇਟੀ ਰਹਿ।”
14 She lay at his feet until morning, rose before anyone was recognizable, for he said, "No one may know a woman came to the threshing floor." ਤਦ ਉਹ ਸਵੇਰ ਤੱਕ ਉਹ ਦੇ ਪੈਰਾਂ ਕੋਲ ਲੇਟੀ ਰਹੀ ਅਤੇ ਸਾਜਰੇ ਹੀ, ਜਿਸ ਵੇਲੇ ਕੋਈ ਇੱਕ ਦੂਜੇ ਨੂੰ ਪਛਾਣ ਨਾ ਸਕੇ ਉਹ ਉੱਠ ਖਲੋਤੀ। ਤਦ ਬੋਅਜ਼ ਨੇ ਕਿਹਾ, “ਇਸ ਗੱਲ ਦੀ ਖ਼ਬਰ ਕਿਸੇ ਨੂੰ ਨਾ ਹੋਵੇ ਕਿ ਪਿੜ ਵਿੱਚ ਕੋਈ ਇਸਤਰੀ ਆਈ ਸੀ।”
15 He said, "Bring the shawl you're wearing; hold it out." She held it out. He measured six portions of barley, put it on her, and went into the city. ਫਿਰ ਬੋਅਜ਼ ਨੇ ਕਿਹਾ, “ਆਪਣੇ ਉੱਪਰਲੀ ਚੱਦਰ ਫੜ੍ਹ ਲੈ,” ਅਤੇ ਜਦ ਉਸ ਨੇ ਉਹ ਨੂੰ ਫੜ੍ਹ ਲਿਆ ਤਾਂ ਉਸ ਨੇ ਛੇ ਟੋਪੇ ਜੌਂ ਦੇ ਮਿਣੇ ਅਤੇ ਉਸ ਨੂੰ ਦਿੱਤੇ, ਫਿਰ ਉਹ ਨਗਰ ਨੂੰ ਚਲੀ ਗਈ।
16 When Ruth came to her mother-in-law, Naomi asked, "How did it go, my daughter?" She told her all the man had done for her. ਜਦ ਰੂਥ ਆਪਣੀ ਸੱਸ ਕੋਲ ਆਈ ਤਾਂ ਉਸ ਨੇ ਪੁੱਛਿਆ, “ਹੇ ਮੇਰੀਏ ਧੀਏ, ਤੇਰੇ ਨਾਲ ਕੀ ਬੀਤੀ?” ਤਦ ਉਸ ਨੇ ਉਹ ਸਭ ਕੁਝ ਦੱਸ ਦਿੱਤਾ ਜੋ ਉਸ ਮਨੁੱਖ ਨੇ ਉਸ ਦੇ ਲਈ ਕੀਤਾ ਸੀ।
17 She said, "He gave me these six measures of barley, saying, 'Don't return to your mother-in-law empty-handed.'" ਫਿਰ ਉਸ ਨੇ ਕਿਹਾ, “ਉਸ ਨੇ ਮੈਨੂੰ ਇਹ ਛੇ ਟੋਪੇ ਜੌਂ ਦੇ ਦਿੱਤੇ ਕਿਉਂਕਿ ਉਸ ਨੇ ਮੈਨੂੰ ਕਿਹਾ ਕਿ ਤੂੰ ਆਪਣੀ ਸੱਸ ਕੋਲ ਖ਼ਾਲੀ ਹੱਥ ਨਾ ਜਾਈਂ।”
18 Naomi said, "Wait, my daughter, until you know the outcome, for the man won't rest until he settles it today." ਤਦ ਨਾਓਮੀ ਨੇ ਕਿਹਾ, “ਮੇਰੀਏ ਧੀਏ, ਜਦ ਤੱਕ ਤੂੰ ਜਾਣ ਨਾ ਲਵੇਂ ਕਿ ਇਹ ਗੱਲ ਕਿਵੇਂ ਚੱਲਦੀ ਹੈ; ਤੂੰ ਚੁੱਪ-ਚਾਪ ਬੈਠੀ ਰਹਿ, ਕਿਉਂਕਿ ਅੱਜ ਜਦ ਤੱਕ ਉਹ ਇਸ ਕੰਮ ਨੂੰ ਪੂਰਾ ਨਾ ਕਰ ਲਵੇ, ਤਦ ਤੱਕ ਉਸ ਮਨੁੱਖ ਨੇ ਅਰਾਮ ਨਹੀਂ ਕਰਨਾ।”
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]